
ਲੁਧਿਆਣਾ ਦੇ ਡੀਸੀ ਦਫਤਰ ਦੇ ਨਾਲ ਲੱਗਦੇ ਭਾਈ ਵਾਲਾ ਚੌਂਕ ਉੱਤੇ ਬਣੇ ਫਲਾਈਓਵਰ ‘ਤੇ ਅੱਜ ਸਵੇਰੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੋਂ ਲੰਘ ਰਹੇ ਇਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਇਸ ਅੱਗ ਨਾਲ ਇਕ ਸਖਸ਼ ਦੀ ਮੌਤ ਹੋ ਗਈ। ਘਟਨਾ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ। ਮੌਕੇ ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਪਹੁੰਚਾ ਕੇ ਜਾਂਚ ਆਰੰਭ ਦਿੱਤੀ ਐ। ਹਾਦਸੇ ਤੋਂ ਬਾਅਦ ਫਲਾਈ ਓਵਰ ਤੇ ਵਾਹਨਾਂ ਦੀਆਂ ਲਾਈਨਾਂ ਲੱਗ ਗਈਆਂ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਟਰੱਕ ਨੂੰ ਪਾਸੇ ਕਰਵਾ ਕੇ ਆਵਾਜਾਈ ਚਾਲੂ ਕਰਵਾਈ।

