ਕੇਂਦਰ ਸਰਕਾਰ ’ਤੇ ਵਰ੍ਹੇ ਸਾਬਕਾ ਵਿਧਾਇਕ ਤ੍ਰਿਪਤ ਬਾਜਵਾ; ਪੰਜਾਬ ਨਾਲ ਲਗਾਤਾਰ ਧੱਕੇ ਦੇ ਲਾਏ ਇਲਜ਼ਾਮ

0
16

ਪੰਜਾਬ ਦੀਆਂ ਸਿਆਸੀ ਧਿਰਾਂ ਵੱਲੋਂ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਨੇ। ਸਾਬਕਾ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੀ ਕੇਂਦਰ ਸਰਕਾਰ ਨੂੰ ਸੰਵਿਧਾਨਕ ਸੋਧ ਬਹਾਨੇ ਚੰਡੀਗੜ੍ਹ ਤੇ ਪੰਜਾਬ ਦੇ ਦਾਅਵੇ ਨੂੰ ਕਮਜੋਰ ਕਰਨ ਦੇ ਇਲਜਾਮ ਲਾਏ ਨੇ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਤ੍ਰਿਪਤ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਤੇ ਪੰਜਾਬੀਆਂ ਨਾਲ ਲਗਾਤਾਰ ਧੱਕਾ ਕਰ ਰਹੀ ਐ।

ਉਨ੍ਹਾਂ ਸਮੂਹ ਪੰਜਾਬੀਆਂ ਨੂੰ ਕੇਂਦਰ ਦੇ ਧੱਕੇ ਖਿਲਾਫ ਇਕਜੁਟ ਹੋਣ ਦੀ ਅਪੀਲ ਕੀਤੀ ਐ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰ ਦੇ ਧੱਕੇ ਖਿਲਾਫ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਚਾਹੀਦਾ ਐ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਧੱਕੇ ਖਿਲਾਫ ਆਵਾਜ ਨਾ ਬੁਲੰਦ ਕੀਤ ਗਈ ਤਾਂ ਇਸ ਦਾ ਪੰਜਾਬ ਨੂੰ ਵੱਡਾ ਨੁਕਸਾਨ ਹੋ ਸਕਦਾ ਐ।

LEAVE A REPLY

Please enter your comment!
Please enter your name here