ਜਥੇਦਾਰ ਗੜਗੱਜ ਦੇ ਘਰ ਉਤੇ ਝੁੱਲਿਆ ਖਾਲਸਈ ਨਿਸ਼ਾਨ ਸਾਹਿਬ; ਸਿੱਖਾਂ ਨੂੰ ਦੁਕਾਨਾਂ ਤੇ ਘਰਾਂ ਤੇ ਖਾਲਸਈ ਨਿਸ਼ਾਨ ਝੁਲਾਉਣ ਦੀ ਅਪੀਲ

0
14

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅੱਜ ਆਪਣੀ ਸ੍ਰੀ ਆਨੰਦਪੁਰ ਸਥਿਤ ਰਿਹਾਇਸ਼ ‘ਤੇ ਖ਼ਾਲਸਾ ਪੰਥ ਦਾ ਕੌਮੀ ਨਿਸ਼ਾਨ ਝੁਲਾਇਆ ਗਿਆ। 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਪਵਿੱਤਰ ਸਾਲ ਨੂੰ ਸਮਰਪਿਤ ਇਸ ਮੁਹਿੰਮ ਦੀ ਸ਼ੁਰੂਆਤ ਜਥੇਦਾਰ ਨੇ ਆਪਣੇ ਘਰ ਤੋਂ ਕਰਦਿਆਂ ਸਮੂਹ ਸਿੱਖਾਂ ਨੂੰ ਆਪਣੀਆਂ ਦੁਕਾਨਾਂ ਅਤੇ ਘਰਾਂ ਤੇ ‘ਤੇ ਖ਼ਾਲਸਾਈ ਨਿਸ਼ਾਨ ਝੁਲਾਉਣ ਦੀ ਅਪੀਲ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ  ਗਿਆਨੀ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਬੇਮਿਸਾਲ ਸ਼ਹਾਦਤ ਸਾਡੇ ਸਾਰਿਆਂ ਲਈ ਸਦਾ ਪ੍ਰੇਰਣਾ-ਸਰੋਤ ਰਹੇਗੀ। 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਇਹ ਨਿਸ਼ਾਨ ਝੁਲਾਉਣਾ ਸਿਰਫ਼ ਯਾਦ ਹੀ ਨਹੀਂ, ਸਗੋਂ ਪੰਥਕ ਏਕਤਾ ਦਾ ਸੰਦੇਸ਼ ਵੀ ਹੈ। ਇਸ ਮੌਕੇ ਜਥੇਦਾਰ ਗੜਗੱਜ ਦੀ ਰਿਹਾਇਸ਼ ਉੱਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ, ਜਿਨ੍ਹਾਂ ਨੇ ਇਸ ਧਾਰਮਿਕ ਅਤੇ ਕੌਮੀ ਮੁਹਿੰਮ ਨੂੰ ਸਮੂਹਕ ਤੌਰ ‘ਤੇ ਅੱਗੇ ਵਧਾਉਣ ਦਾ ਸੰਕਲਪ ਕੀਤਾ।

ਜ਼ਿਕਰਯੋਗ ਹੈ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਦਿਨੀਂ ਸਿੱਖ ਸੰਗਤ ਨੂੰ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਆਪਣੇ ਘਰਾਂ ’ਤੇ ਸੁਰਮਈ ਅਤੇ ਨੀਲੇ ਖਾਲਸਾਈ ਝੰਡੇ ਲਹਿਰਾਉਣ ਦੀ ਅਪੀਲ ਕੀਤੀ ਸੀ। ਅੱਜ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 350 ਸਾਲਾ ਸ਼ਤਾਬਦੀ ਸਿੱਖ ਕੌਮ ਲਈ ਇਕ ਇਤਿਹਾਸਕ ਪਲ ਹੈ ਜਿਸ ਨੂੰ ਸ਼ਰਧਾ ਅਤੇ ਏਕਤਾ ਨਾਲ ਮਨਾਉਣ ਲਈ ਹਰ ਸਿੱਖ ਨੂੰ ਆਪਣੇ ਘਰ ਅਤੇ ਵਪਾਰਕ ਅਦਾਰਿਆਂ ’ਤੇ ਖ਼ਾਲਸਈ ਨਿਸ਼ਾਨ ਲਹਿਰਾਉਣਾ ਚਾਹੀਦਾ ਹੈ। ਉਨ੍ਹਾਂ ਨੇ ਪੰਜਾਬ ਹੀ ਨਹੀਂ, ਸਗੋਂ ਦੇਸ਼-ਵਿਦੇਸ਼ ਵਿੱਚ ਰਹਿੰਦੀ ਸਿੱਖ ਸੰਗਤ ਨੂੰ ਵੀ ਇਸ ਪਵਿੱਤਰ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here