
ਜਲੰਧਰ ਦੀ ਲਵਲੀ ਯੂਨੀਵਰਸਿਟੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਘਟਨਾ ਐਤਵਾਰ ਰਾਤ ਦੀ ਐ। ਜਾਣਕਾਰੀ ਅਨੁਸਾਰ ਲਵਲੀ ਯੂਨੀਵਰਸਿਟੀ ਦਾ ਵਿਦਿਆਰਥੀ ਆਪਣੀ ਦੋਸਤ ਸਮੇਤ ਮੋਟਰ ਸਾਈਕਲ ਤੇ ਜਾ ਰਿਹਾ ਸੀ ਕਿ ਬਰਗਰ ਕਿੰਗ ਨੇੜੇ ਦੋ ਕਾਰਾਂ ਦੀ ਆਪਸ ਵਿਚ ਟੱਕਰ ਹੋ ਗਈ। ਇਸ ਹਾਦਸੇ ਦੀ ਲਪੇਟ ਵਿਚ ਆਉਣ ਕਾਰਨ ਮੋਟਰ ਸਾਈਕਲ ਨੌਜਵਾਨ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਮੌਕੇ ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਕੇ ਜਾਂਚ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਐਫ ਦੇ ਏ.ਐਸ.ਆਈ. ਬਲਜੀਤ ਰਾਮ ਨੇ ਦੱਸਿਆ ਕਿ ਉਹ ਆਪਣੀ ਰੁਟੀਨ ਗਸ਼ਤ ‘ਤੇ ਸੀ ਅਤੇ ਜਦੋਂ ਉਹ ਲਵਲੀ ਯੂਨੀਵਰਸਿਟੀ ਪਾਰ ਕਰਕੇ ਬਰਗਰ ਕਿੰਗ ਪਹੁੰਚਿਆ ਤਾਂ ਉਸ ਨੇ ਇੱਕ ਪਲਟਿਆ ਹੋਇਆ ਵਾਹਨ ਦੇਖਿਆ ਜਿਸ ਵਿੱਚ ਇੱਕ ਪਤੀ, ਪਤਨੀ ਅਤੇ ਬੱਚਾ ਸਵਾਰ ਸੀ, ਜਿਨ੍ਹਾਂ ਦੂਜੀ ਗੱਡੀ ਵਿੱਚ ਤਬਦੀਲ ਕਰਕੇ ਜਲੰਧਰ ਭੇਜ ਦਿੱਤਾ ਗਿਆ। ਇਸ ਕਾਰਨ ਆਵਾਜਾਈ ਕਾਫ਼ੀ ਹੌਲੀ ਹੋ ਗਈ। ਇਸੇ ਦੌਰਾਨ ਟ੍ਰੈਫਿਕ ਦੇ ਪਿੱਛੇ ਤੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ, ਜਦੋਂ ਉਸਨੇ ਜਾਂਚ ਕੀਤੀ ਤਾਂ ਟੱਕਰ ਤੋਂ ਬਾਅਦ ਕਾਰ ਨੂੰ ਅੱਗ ਲੱਗੀ ਹੋਈ ਸੀ।
ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਤਿੰਨ ਲੋਕਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਭੇਜਿਆ ਗਿਆ ਹੈ। ਫਗਵਾੜਾ ਤੋਂ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਇਹ ਹਾਦਸਾ ਟ੍ਰੈਫਿਕ ਹੋਣ ਕਾਰਨ ਵਾਪਰਿਆ ਐ। ਸਿਵਲ ਹਸਪਤਾਲ ਫਗਵਾੜਾ ਦੇ ਇੱਕ ਡਾਕਟਰਾਂ ਦੇ ਦੱਸਣ ਮੁਤਾਬਕ ਹਾਦਸੇ ਤੋਂ ਬਾਅਦ ਦੋ ਲੋਕ ਉਨ੍ਹਾਂ ਕੋਲ ਇਲਾਜ ਲਈ ਪਹੁੰਚੇ, ਜਿਨ੍ਹਾਂ ਵਿੱਚੋਂ ਇੱਕ ਲੜਕੇ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖਮੀ ਹੋ ਗਿਆ ਐ, ਜਿਸ ਦਾ ਇਲਾਜ ਚੱਲ ਰਿਹਾ ਐ।

