ਅੰਮ੍ਰਿਤਸਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਜ਼ਖਮੀ ਮੁਲਜ਼ਮ ਦੀ ਇਲਾਜ ਦੌਰਾਨ ਹੋਈ ਮੌਤ; ਫਿਰੌਤੀ ਮਾਮਲੇ ’ਚ ਗ੍ਰਿਫਤਾਰੀ ਦੀ ਕੀਤੀ ਸੀ ਕੋਸ਼ਿਸ਼

0
15

 

ਅੰਮ੍ਰਿਤਸਰ ਪੁਲਿਸ ਨੇ ਫਿਰੌਤੀ ਲਈ ਗੋਲੀਆਂ ਚਲਾਉਣ ਵਾਲੇ ਮੁਲਜਮਾਂ ਦਾ ਐਨਕਾਊਟਰ ਕੀਤਾ ਐ। ਪੁਲਿਸ ਨੇ ਮੁਕਾਬਲੇ ਤੋਂ ਬਾਦ ਮੁਲਜ਼ਮਾਂ ਨੂੰ ਜ਼ਖਮੀ ਹਾਲਤ ਵਿਚ ਕਾਬੂ ਕੀਤਾ ਸੀ, ਜਿਨ੍ਹਾਂ ਵਿਚੋਂ ਰਾਜਾ ਬਿੱਲਾ ਨਾਮ ਦੇ ਮੁਲਜਮ ਦੀ ਇਲਾਜ ਦੌਰਾਨ ਮੌਤ ਹੋ ਗਈ ਐ। ਪੁਲਿਸ ਨੂੰ ਦੋਸ਼ੀਆਂ ਦੇ ਰਈਆਂ ਨੇੜੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪਹੁੰਚੀ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨਾ ਚਾਹਿਆ ਪਰ ਮੁਲਜਮਾਂ ਨੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਦੋ ਦੋਸ਼ੀਆਂ ਨੂੰ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ

ਇਹ ਮੁਕਾਬਲਾ ਹਲਕਾ ਬਾਬਾ ਬਕਾਲਾ ਦੇ ਅਧੀਨ ਪਿੰਡ ਰਈਆ ਨੇੜੇ ਹੋਇਆ ਐ। ਪੁਲਿਸ ਦੇ ਦੱਸਣ ਮੁਤਾਬਕ ਪਿਛਲੇ ਦਿਨਾਂ ਪਿੰਡ ਧੂਲਕਾ ਵਿੱਚ 50 ਲੱਖ ਦੀ ਫ਼ਰੌਤੀ ਦੀ ਮੰਗ ਨਾ ਮੰਨਣ ‘ਤੇ ਇੱਕ ਦੁਕਾਨਦਾਰ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਸੀ। ਇਸ ਗੰਭੀਰ ਮਾਮਲੇ ਤੋਂ ਬਾਅਦ ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਅਤੇ ਨਾਕਾਬੰਦੀ ਕੀਤੀ ਜਾ ਰਹੀ ਸੀ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਦੋਸ਼ੀ ਰਈਆ ਨਹਿਰ ਦੇ ਨੇੜੇ ਮੌਜੂਦ ਹਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਪੁਲਿਸ ਟੀਮ ਜਦ ਮੌਕੇ ‘ਤੇ ਪਹੁੰਚੀ ਅਤੇ ਦੋਸ਼ੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਵੱਲੋਂ ਅਚਾਨਕ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਗਈ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਮੌਕੇ ‘ਤੇ ਹੀ ਫਾਇਰਿੰਗ ਕੀਤੀ।

ਫਾਇਰਿੰਗ ਦੌਰਾਨ ਦੋਵਾਂ ਦੋਸ਼ੀਆਂ ਨੂੰ ਗੋਲੀਆਂ ਲੱਗੀਆਂ। ਇੱਕ ਨੌਜਵਾਨ ਦੀ ਹਾਲਤ ਗੰਭੀਰ ਹੋਣ ਕਰਕੇ ਉਸਨੂੰ ਤੁਰੰਤ ਅੰਮ੍ਰਿਤਸਰ ਹਸਪਤਾਲ ਭੇਜਿਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਾਜਾ ਬਿੱਲਾ, ਰਹਿਣ ਵਾਲਾ ਤਰਨ ਤਾਰਨ ਵਜੋਂ ਹੋਈ ਹੈ। ਦੂਜੇ ਨੌਜਵਾਨ ਨੂੰ ਪੁਲਿਸ ਨੇ ਮੌਕੇ ‘ਤੇ ਹੀ ਕਾਬੂ ਕਰ ਲਿਆ ਐ। ਇਸ ਮੁੱਠਭੇੜ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ, ਜਿਸਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ, ਇਹ ਕਾਰਵਾਈ ਹਾਲ ਹੀ ਵਿੱਚ ਹੋਏ ਫਰੌਤੀ ਅਤੇ ਕਤਲ ਮਾਮਲੇ ਨੂੰ ਸੁਲਝਾਉਣ ਲਈ ਮਹੱਤਵਪੂਰਨ ਕਦਮ ਹੈ। DIG ਬਾਰਡਰ ਰੇਂਜ ਸੰਦੀਪ ਗੋਯਲ ਨੇ ਦੱਸਿਆ ਕਿ ਪੁਲਿਸ ਵੱਲੋਂ ਲਗਾਤਾਰ ਕ੍ਰਿਮਿਨਲ ਤੱਤਾਂ ਖ਼ਿਲਾਫ਼ ਕਾਰਵਾਈ ਚੱਲ ਰਹੀ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜਲਦੀ ਹੀ ਇਸ ਗੈਂਗ ਦੇ ਬਾਕੀ ਮੈਂਬਰਾਂ ਨੂੰ ਵੀ ਗਿਰਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here