ਗੋਰਾਇਆ ਪੁਲਿਸ ਵੱਲੋਂ ਗੈਂਗਸਟਰ ਦਾ ਐਨਕਾਊਂਟਰ; ਮੁਕਾਬਲੇ ਤੋਂ ਬਾਅਦ ਜ਼ਖਮੀ ਹਾਲਤ ’ਚ ਕੀਤਾ ਕਾਬੂ

0
15

ਜਲੰਧਰ ਦਿਹਾਤੀ ਦੇ ਗੋਰਾਇਆ ਥਾਣੇ ਦੀ ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਐ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਨਾਕੇਬੰਦੀ ਦੌਰਾਨ ਮੁਲਜਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਮੁਲਜਮ ਨੂੰ ਜ਼ਖਮੀ ਹਾਲਤ ਵਿਚ ਕਾਬੂ ਕਰ ਕੇ ਹਸਪਤਾਲ ਭਰਤੀ ਕਰਵਾ ਦਿੱਤਾ ਐ। ਪੁਲਿਸ ਨੇ ਮੁਲਜਮ ਤੋਂ ਇਕ ਪਿਸਟਲ ਤੇ ਕਾਰ ਬਰਾਮਦ ਕੀਤੀ ਐ। ਪੁਲਿਸ ਅਗਲੀ ਕਾਰਵਾਈ ਕਰ ਰਹੀ ਐ।

ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਖਿਲਾਫ ਨਸ਼ਾ ਤਸਕਰੀ ਅਤੇ ਝਗੜੇ ਸਮੇਤ ਲਗਭਗ ਪੰਜ ਮਾਮਲੇ ਦਰਜ ਹਨ। ਉਹ ਪਹਿਲਾਂ ਵੀ ਕਈ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ ਪਰ ਪੁਲਿਸ ਹਿਰਾਸਤ ਤੋਂ ਬਚ ਰਿਹਾ ਸੀ। ਜਾਣਕਾਰੀ ਅਨੁਸਾਰ ਗੋਰਾਇਆ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਇਲਾਕੇ ਵਿਚ ਘੁੰਮ ਰਿਹਾ ਹੈ। ਜਦੋਂ ਪੁਲਿਸ ਨੇ ਨਾਕਾਬੰਦੀ ਕਰ ਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਆਪਣੀ ਗੱਡੀ ਵਿੱਚ ਭੱਜ ਗਿਆ ਅਤੇ ਪੁਲਿਸ ‘ਤੇ ਦੋ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ ਦੌਰਾਨ ਚੱਲੀਆਂ ਗੋਲੀਆਂ ਮੁਲਜ਼ਮ ਦੀ ਲੱਤ ਵਿੱਚ ਲੱਗੀਆਂ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਕੇ  ਹਸਪਤਾਲ ਵਿੱਚ ਦਾਖ਼ਲ ਕਰਵਾਇਆ ਐ।

LEAVE A REPLY

Please enter your comment!
Please enter your name here