
ਜਲੰਧਰ ਨਗਰ ਨਿਗਮ ਅਧੀਨ ਕੰਮ ਕਰਦੇ ਸਫਾਈ ਕਰਮਚਾਰੀਆਂ ਨੇ ਪ੍ਰਸ਼ਾਸਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਐ। ਮੁਲਾਜਮਾਂ ਨੇ ਅੱਜ ਵੇਅਰਹਾਊਸ ਦੇ ਬਾਹਰ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਲਾਜਮ ਯੂਨੀਅਨ ਦੇ ਪ੍ਰਧਾਨ ਸੰਨੀ ਸਹੋਤਾ ਨੇ ਕਿਹਾ ਕਿ ਪੰਜਾਬ ਸਰਕਾਰ 143 ਕਰੋੜ ਦਾ ਟੈਂਡਰ ਖੋਲ੍ਹਣ ਜਾ ਰਹੀ ਐ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਮੁਲਾਜਮਾਂ ਦੇ ਹੱਕਾਂ ਤੇ ਸਿੱਧਾ ਡਾਕਾ ਐ, ਜਿਸ ਨੂੰ ਮੁਲਾਜਮ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੁਲਾਜਮ ਸਦੀਆਂ ਤੋਂ ਆਪਣੇ ਦਮ ‘ਤੇ ਕੰਮ ਕਰ ਰਹੇ ਹਨ ਪਰ ਹੁਣ ਨਿੱਜੀ ਕੰਪਨੀ ਰਾਹੀਂ 10,000 ਰੁਪਏ ਪ੍ਰਤੀ ਮਹੀਨਾ ਨੌਕਰੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸੇ ਦੇ ਵਿਰੋਧ ਵਿੱਚ ਇੱਕ ਦਿਨ ਦੀ ਹੜਤਾਲ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਭਰ ਦੀਆਂ ਸਾਰੀਆਂ ਯੂਨੀਅਨਾਂ ਨੂੰ 28 ਤਰੀਕ ਨੂੰ ਨਗਰ ਨਿਗਮ ਦੀ ਮੀਟਿੰਗ ਲਈ ਬੁਲਾਇਆ ਹੈ। ਜੇਕਰ ਉਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਪੰਜਾਬ ਭਰ ਵਿੱਚ ਇੱਕ ਖਾਸ ਦਿਨ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਜਾਵੇਗਾ।

