ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਪਾਲ ਖਹਿਰਾ; ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਘੇਰੀ ਸਰਕਾਰ; ਕਿਹਾ, ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਦੇ ਇਲਜ਼ਾਮ

0
11

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਗੁਰੂ ਘਰ ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ ਵੱਲ ਤਿੱਖੇ ਨਿਸ਼ਾਨੇ ਸਾਧੇ। ਵੱਖਰੇ ਸ਼ਤਾਬਦੀ ਸਮਾਗਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਧਾਰਮਿਕ ਸ਼ਤਾਬਦੀਆਂ ਮਨਾਉਣ ਸਰਕਾਰਾਂ ਦੇ ਕੰਮ ਨਹੀਂ ਹੁੰਦੇ। ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਸੈਸ਼ਨ ਬੁਲਾਉਣ ਬਾਰੇ ਉਨ੍ਹਾਂ ਕਿਹਾ ਕਿ ਇਸ ਨਾਲ ਕੱਢਣ ਪਾਉਣ ਨੂੰ ਕੁੱਝ ਨਹੀਂ ਐ ਅਤੇ ਕੇਵਲ ਸਰਕਾਰ ਸਿਆਸੀ ਫਾਇਦਾ ਲੈਣ ਲਈ ਅਜਿਹਾ ਕੁੱਝ ਕਰ ਰਹੀ ਐ।

ਉਹਨਾਂ ਕਿਹਾ ਕਿ ਸੈਸ਼ਨ ਤੇ ਕਰੋੜਾਂ ਰੁਪਏ ਖਰਚੇ ਜਾ ਰਹੇ ਨੇ ਤੇ ਥਾਂ ਥਾਂ ਪੁਲਿਸ ਦੀ ਮੌਜੂਦਗੀ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਸਹਿਣੀ ਪੈ ਰਹੀ ਐ। ਉਨ੍ਹਾਂ ਕਿਹਾ ਕ ਸਰਕਾਰ ਨੇ ਸਿਆਸੀ ਫਾਇਦਾ ਲੈਣ ਲਈ ਇਹ ਸਭ ਕੀਤਾ ਜਾ ਰਿਹਾ ਐ ਪਰ ਸਰਕਾਰਨੂੰ ਇਸ ਦਾ ਕੋਈ ਰਾਜਨੀਤਿਕ ਤੌਰ ਤੇ ਫਾਇਦਾ ਨਹੀਂ ਮਿਲਣਾ। ਚੰਡੀਗੜ੍ਹ ਮਸਲੇ ਬਾਰੇ ਉਨ੍ਹਾਂ ਕਿਹਾ ਕਿ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਕੇਂਦਰ ਹਰ ਵਾਰ ਪੰਜਾਬ ਦੇ ਨਾਲ ਇਸ ਤਰੀਕੇ ਦੇ ਨਾਲ ਵਿਤਕਰੇ ਕਰਦਾ ਹੈ ਤੇ ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਕਰਦਾ ਹੈ। ਉਹਨਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਂਦਰ ਸਰਕਾਰ ਦੀ ਬੀ ਟੀਮ ਵਜੋਂ ਕੰਮ ਕਰ ਰਹੀ ਹੈ ਤੇ ਇਸੇ ਕਰਕੇ ਸਾਰਾ ਕੁਝ ਹੋ ਰਿਹਾ ਐ।

ਉਹਨਾਂ ਕਿਹਾ ਕਿ ਜੇਕਰ ਸੱਚਮੁੱਚ ਹੀ ਪੰਜਾਬ ਸਰਕਾਰ ਅੱਜ ਦੇ ਸੈਸ਼ਨ ਵਿੱਚ ਕੁਝ ਕਰਨਾ ਚਾਹੁੰਦੀ ਹੈ ਤਾਂ ਗੁਰੂ ਸਾਹਿਬ ਦੇ ਦਿੱਤੇ ਹੋਏ ਅਸੂਲਾਂ ਤੇ ਕੰਮ ਕਰਦੇ ਹੋਏ ਅੱਜ ਝੂਠੇ ਮੁਕੱਦਮਿਆਂ ਨੂੰ ਵਾਪਸ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਵੈਸੇ ਤਾਂ ਮੈਨੂੰ ਵਿਧਾਨ ਸਭਾ ਵਿੱਚ ਬੋਲਣ ਦਾ ਮੌਕਾ ਨਹੀਂ ਦਿੰਦੇ ਪਰੰਤੂ ਜੇਕਰ ਅੱਜ ਮੈਨੂੰ ਬੋਲਣ ਦਾ ਮੌਕਾ ਦਿੱਤਾ ਗਿਆ ਤਾਂ ਮੈਂ ਜਰੂਰ ਹੀ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੇ ਗੱਲ ਕਰਾਂਗਾ। ਉਹਨਾਂ ਕਿਹਾ ਕਿ ਇਹ ਸਿੱਖਾਂ ਦੀ ਜਾਇਜ਼ ਮੰਗ ਹੈ ਤੇ ਸਰਕਾਰਾਂ ਨੂੰ ਇਸ ਮੰਗ ਨੂੰ ਪਹਿਲ ਤੇ ਵਿਚਾਰਦੇ ਹੋਏ ਬੰਦੀ ਸਿੰਘਾਂ ਨੂੰ ਰਿਹਾ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here