ਫਤਹਿਗੜ ਸਾਹਿਬ ਵਿਖੇ ਜੋੜੇ ਦੀ ਕਾਰ ਨੂੰ ਹਾਦਸਾ; ਨਵ-ਵਿਆਹੁਤਾ ਦੀ ਮੌਤ, ਪਤੀ ਦੀ ਹਾਲਤ ਗੰਭੀਰ

0
23

ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਵ-ਵਿਆਹੇ ਜੋੜੇ ਦੀ ਕਾਰਨ ਨਾਲ ਵਾਪਰੇ ਭਿਆਨਕ ਹਾਦਸੇ ਵਿਚ ਪਤਨੀ ਦੀ ਮੌਤ ਹੋ ਗਈ ਜਦਕਿ ਪਤੀ ਗੰਭੀਰ ਜ਼ਖਮੀ ਹੋ ਗਿਆ। ਪਤੀ ਨੂੰ ਚੰਡੀਗੜ੍ਹ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਜਾਣਕਾਰੀ ਅਨੁਸਾਰ ਗੁਰਮੁਖ ਸਿੰਘ ਤੇ ਅਮਨਦੀਪ ਕੌਰ ਨਾਮ ਦਾ ਇਹ ਜੋੜਾ ਆਪਣੀ ਕਾਰ ਤੇ ਸਵਾਰ ਹੋ ਕੇ ਮਾਨੁਪੁਰ ਤੋਂ ਬਲਾੜੇ ਵਾਲੇ ਰੋਡ ਤੇ ਜਾ ਰਿਹਾ ਸੀ ਕਿ ਇਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦਾ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਜੋੜੇ ਦੇ ਬਿਆਨ ਬੀਤੇ ਐਤਵਾਰ ਨੂੰ ਹੀ ਹੋਇਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਐਸਐਚਓ ਹਰਕੀਰਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਕੀ ਮਾਨੁਪੁਰ ਤੋਂ ਬਲਾੜੇ ਵਾਲੇ ਰੋਡ ਤੇ ਹਾਦਸਾ ਵਾਪਰਿਆ ਹੈ ਜਿਸ ਵਿੱਚ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਕਾਰ ਵਿੱਚ 21 ਵਰ੍ਹਿਆਂ ਦਾ ਨਵਾਂ ਵਿਆਹਾਂ ਜੋੜਾ ਸਵਾਰ ਸੀ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਹਾਦਸੇ ਵਿੱਚ ਲੜਕੀ ਅਮਰਦੀਪ ਕੌਰ ਦੀ ਮੌਤ ਹੋ ਗਈ ਅਤੇ ਗੁਰਮੁਖ ਸਿੰਘ ਦਾ ਇਲਾਜ਼ ਸੈਕਟਰ 32 ਚੰਡੀਗੜ੍ਹ ਵਿੱਖੇ ਚੱਲ ਰਿਹਾ ਹੈ।

LEAVE A REPLY

Please enter your comment!
Please enter your name here