
ਬਰਨਾਲਾ ਦੇ ਸੇਖਾ ਰੋਡ ਇਲਾਕੇ ਵਿਚ ਮਾਹੌਲ ਉਸ ਵੇਲੇ ਅਫਰਾ-ਤਫਰੀ ਵਾਲਾ ਬਣ ਗਿਆ ਜਦੋਂ ਇੱਥੇ ਡੈਕੋਰੇਸ਼ਨ ਵਾਲੇ ਸਮਾਨ ਦੇ ਗੁਦਾਮ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਨਾਲ ਵੇਖਦੇ ਹੀ ਵੇਖਦੇ ਭਿਆਨਕ ਰੂਪ ਅਖਤਿਆਰ ਕਰ ਲਿਆ, ਜਿਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਪੀੜਤ ਦੁਕਾਨਦਾਰ ਨੇ ਪ੍ਰਸ਼ਾਸਨ ਤੋਂ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਐ।
ਗੁਦਾਮ ਦੇ ਮਾਲਕ ਧਰਮਿੰਦਰ ਸਿੰਘ ਨੇ ਕਿਹਾ ਕਿ ਇੱਥੇ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੈ ਅੱਗ ਇਨੀ ਭਿਆਨਕ ਸੀ ਕਿ ਮੇਰਾ ਲੱਖਾਂ ਦਾ ਸਮਾਨ ਸੜ ਕੇ ਸਵਾਹ ਹੋ ਗਿਆ। ਉਹਨਾਂ ਕਿਹਾ ਫਾਇਰ ਬ੍ਰਿਗੇਡ ਸੇਖਾ ਫਾਟਕ ਬੰਦ ਹੋਣ ਕਾਰਨ ਥੋੜੀ ਦੇਰ ਵਿੱਚ ਪਹੁੰਚੀ ਪਰ ਉਹਨਾਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਉਸਨੇ ਭਾਵੁਕ ਹੁੰਦਿਆਂ ਕਿਹਾ ਕਿ ਮੈਂ ਗਰੀਬ ਬੰਦਾ ਹਾਂ ਮੇਰਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ ਅਤੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੁਆਵਜੇ ਦੀ ਮੰਗ ਕੀਤੀ।

