ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਮੰਨਣ ਦਾ ਸਰਕਾਰ ’ਤੇ ਹਮਲਾ; ਸ਼ਹੀਦੀ ਸਮਾਗਮ ਸਿਆਸਤ ਤੋਂ ਪ੍ਰੇਰਿਤ ਹੋਣ ਦੇ ਇਲਜ਼ਾਮ; ਧਾਰਮਿਕ ਸਮਾਗਮ ਸ਼੍ਰੋਮਣੀ ਕਮੇਟੀ ’ਤੇ ਛੱਡਣ ਦੀ ਸਲਾਹ

0
14

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸ਼ਹੀਦੀ ਸਮਾਗਮਾਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਐ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਐਸਜੀਪੀਸੀ ਸਕੱਤਰ ਨੇ ਕਿਹ ਕਿ ਪੰਜਾਬ ਸਰਕਾਰ ਵੱਲੋਂ ਕੇਵਲ 350 ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਉਣਾ ਸਿਆਸਤ ਤੋਂ ਪ੍ਰੇਰਿਤ ਜਾਪਦਾ ਐ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ 400 ਸਾਲਾ ਜਨਮ ਸ਼ਤਾਬਦੀ ਮੌਕੇ ਸਰਕਾਰ ਨੇ ਕੋਈ ਸਮਾਗਮ ਨਹੀਂ ਕਰਵਾਇਆ ਪਰ ਹੁਣ ਚੋਣਾਂ ਨੇੜੇ ਵੇਖ ਕੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਨੇ।

ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਜੇਕਰ ਸਰਕਾਰ ਧਾਰਮਿਕ ਗਮਾਗਮ ਕਰਵਾਉਣ ਦਾ ਕੰਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਛੱਡ ਦਿੰਦਾ। ਸ਼੍ਰੋਮਣੀ ਕਮੇਟੀ ਸਿੱਖਾਂ ਦੀ ਮਿਨੀ ਪਾਰਲੀਮੈਂਟ ਹੈ, ਧਾਰਮਿਕ ਸਮਾਗਮ ਕਰਾਉਣੇ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਹੈ ਜਦਕਿ ਸਰਕਾਰਾਂ ਕੇਵਲ ਸਹਿਯੋਗ ਕਰਦੀਆਂ ਹੁੰਦੀਆਂ ਹਨ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਲੰਬੀ ਛੁੱਟੀ ਬਾਰੇ ਉਨ੍ਹਾਂ ਕਿਹਾ ਕਿ ਉਹ ਕਾਫੀ ਸਮੇਂ ਤੋਂ ਛੁੱਟੀ ਦੀ ਮੰਗ ਕਰ ਰਹੇ ਸੀ, ਜਿਸ ਦੇ ਚਲਦਿਆਂ ਉਨ੍ਹਾਂ ਦੀ ਛੁੱਟੀ ਮਨਜੂਰ ਕੀਤੀ ਗਈ ਐ। ਉਨ੍ਹਾਂ ਕਿ ਕਿਹਾ ਕਿ ਉਹ ਆਪਣੀ ਛੁੱਟੀ ਦੌਰਾਨ ਵੀ ਧਰਮ ਪ੍ਰਚਾਰ ਦਾ ਕੰਮ ਕਰਦੇ ਰਹਿਣਗੇ।

LEAVE A REPLY

Please enter your comment!
Please enter your name here