
ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਗੱਗੜਭਾਣਾ ਤੋਂ ਕਾਂਗਰਸ ਦੇ ਮੌਜੂਦਾ ਸਰਪੰਚ ਮੌਜੂਦਾ ਸਰਪੰਚ ਗੁਰਪ੍ਰੀਤ ਸਿੰਘ ਆਪਣੇ ਸਾਥੀ ਮੈਂਬਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸਾਰੀ ਪੰਚਾਇਤ ਤੋਂ ਇਲਾਵਾ ਹੋਰ ਕਈ ਪਰਿਵਾਰਾਂ ਨੇ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਐ। ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਨੇ ਸਮੂਹ ਪੰਚਾਇਤ ਨੂੰ ਪਾਰਟੀ ਅੰਦਰ ਬਣਦਾ ਮਾਨ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਐ।
ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਪਲਵਿੰਦਰ ਕੌਰ ਮੈਂਬਰ ਪੰਚਾਇਤ, ਪ੍ਰਵੀਨ ਕੌਰ ਮੈਂਬਰ ਪੰਚਾਇਤ, ਸਰਬਜੀਤ ਸਿੰਘ ਮੈਂਬਰ ਪੰਚਾਇਤ, ਚੰਨਣ ਸਿੰਘ, ਅਜੈਬ ਸਿੰਘ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਸੋਮਰਾਜ ਸਿੰਘ, ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਅਨੇਕਾਂ ਪਰਿਵਾਰਾਂ ਨਾਲ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਨੇ।

