ਫਗਵਾੜਾ ’ਚ ਆਪ ਆਗੂ ਦਲਜੀਤ ਰਾਜੂ ’ਤੇ ਚੱਲੀਆਂ ਗੋਲੀਆਂ; 14 ਰਾਊਡ ਹੋਈ ਫਾਇਰਿੰਗ, ਪੁਲਿਸ ਕਰ ਰਹੀ ਜਾਂਚ

0
10

ਫਗਵਾੜਾ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਦਲਜੀਤ ਰਾਜੂ ’ਤੇ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਰਾਤ ਲਗਭਗ 1:30 ਵਜੇ ਦੀ ਦੱਸੀ ਜਾ ਰਹੀ ਐ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ 14 ਰਾਊਂਡ ਫਾਇਰ ਕੀਤੀ ਨੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਭਾਰਤ ਭੂਸ਼ਣ ਨੇ ਦੱਸਿਆ ਕਿ ਦੋ ਨੌਜਵਾਨ ਬਾਈਕ ’ਤੇ ਸਵਾਰ ਹੋ ਕੇ ਆਏ ਅਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਐ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਐ।

ਪੁਲਿਸ ਨੇ ਘਰ ਦੇ ਬਾਹਰੋਂ 16 ਖੋਲ੍ਹ ਬਰਾਮਦ ਕੀਤੇ ਨੇ, ਜਦਕਿ ਦੋ ਜਿੰਦਾ ਕਾਰਤੂਸ ਵੀ ਮੌਕੇ ‘ਤੇ ਬਰਾਮਦ ਹੋਏ ਹਨ। ਸੂਤਰਾਂ ਮੁਤਾਬਕ ਮਾਮਲਾ ਫਿਰੌਤੀ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਗਨੀਮਤ ਇਹ ਰਹੀ ਕਿ ਘਟਨਾ ਵਿਚ ਕਿਸੇ ਕਿਸਮ ਦਾ ਜਾਨੀ, ਮਾਲੀ ਨੁਕਸਾਨ ਨਹੀਂ ਹੋਇਆ।  ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਦਲਜੀਤ ਰਾਜੂ ਦੇ ਦੱਸਣ ਮੁਤਾਬਕ ਦੋ ਨਕਾਬਪੋਸ਼ ਮੋਟਰਸਾਈਕਲ  ਸਵਾਰਾਂ ਨੇ ਫਾਇਰਿੰਗ ਕੀਤੀ ਐ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਵੀ ਕੋਈ ਰੰਜਿਸ਼ ਨਹੀਂ ਹੈ।  ਉਨ੍ਹਾਂ ਕਿਹਾ ਕਿ ਫਿਰੌਤੀ ਸਬੰਧੀ ਵੀ ਕੋਈ ਕਾਲ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਦੇ ਬਾਅਦ ਹੀ ਅਣਪਛਾਤਿਆਂ ਵੱਲੋਂ ਕੀਤੀ ਗਈ ਫਾਇਰਿੰਗ ਸਬੰਧੀ ਪਤਾ ਲੱਗ ਸਕੇਗਾ।

LEAVE A REPLY

Please enter your comment!
Please enter your name here