
ਮੋਗਾ ਦੇ ਪਿੰਡ ਲੋਪੋ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਐ। ਇੱਥੇ ਲਗਜਰੀ ਕਾਰ ਵਿਚ ਸਵਾਰ ਵਿਅਕਤੀ ਘਰ ਦੇ ਬਾਹਰ ਬੱਝੀ ਬੱਕਰੀ ਖੋਲ੍ਹ ਕੇ ਫਰਾਰ ਹੋ ਗਏ। ਚੋਰੀ ਦੀ ਘਨਟਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਸੀਸੀਟੀਵੀ ਤਸਵੀਰਾਂ ਵਿਚ ਇਕ ਪਗੜੀਧਾਰੀ ਕਾਰ ਸਵਾਰ ਬੱਕਰੀ ਖੋਲ੍ਹ ਕੇ ਕਾਰ ਵਿਚ ਪਾ ਕੇ ਫਰਾਰ ਹੁੰਦਾ ਦਿਖਾਈ ਦੇ ਰਿਹਾ ਐ। ਬੱਕਰੀ ਮਾਲਕ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਰਾਵਾਈ ਮੰਗੀ ਐ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਮੁਲਜਮਾਂ ਦੀ ਭਾਲ ਕੀਤੀ ਜਾ ਰਹੀ ਐ।
ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ਮੁਤਾਬਕ ਚੋਰਾਂ ਨੇ ਬੱਕਰੀ ਚੋਰੀ ਕਰਨ ਤੋਂ ਪਹਿਲਾਂ ਕਾਫੀ ਸਮੇਂ ਤੱਕ ਰੇਕੀ ਕੀਤੀ ਗਈ। ਇਸ ਮਾਮਲੇ ਲੋਪੋ ਪੁਲਿਸ ਚੌਕੀ ਮੁਲਾਜਮਾਂ ਦਾ ਕਹਿਣਾ ਐ ਕਿ ਬੱਕਰੀ ਚੋਰੀ ਦੀ ਸ਼ਿਕਾਇਤ ਸਾਡੇ ਕੋਲ ਆਈ ਹੈ। ਸੀਸੀਟੀਵੀ ਤੇ ਅਧਾਰ ਤੇ ਤਫਤੀਸ਼ ਕੀਤੀ ਜਾ ਰਹੀ ਹੈ ਜਲਦ ਹੀ ਗੱਡੀ ਨੂੰ ਕਾਬੂ ਕਰ ਲਿਆ ਜਾਵੇਗਾ।

