
ਜਲੰਧਰ ਪੁਲਿਸ ਨੇ 13 ਸਾਲਾ ਬੱਚੀ ਦੇ ਕਤਲ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਐ। ਪੁਲਿਸ ਨੇ ਘਟਨਾ ਤੋਂ ਬਾਅਦ ਲਾਪ੍ਰਵਾਹੀ ਵਰਤਣ ਵਾਲੇ ਏਐੱਸਆਈ ਮੰਗਤ ਰਾਮ ਨੂੰ ਪੁਲਿਸ ਨੇ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਹੈ। ਇਸ ਦੇ ਹੁਕਮ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦਿੱਤੇ ਹਨ। ਇਸ ਸਬਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਸਿਟੀ 2 ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਏਐਸਆਈ ਦੇ ਨਾਲ ਦੋ ਪੀਸੀਆਰ ਕਰਮਚਾਰੀਆਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਪਰਿਵਾਰ ਨੇ 22 ਨਵੰਬਰ ਨੂੰ ਬਸਤੀ ਬਾਵਾ ਖੇਲਾ ਪੁਲਿਸ ਸਟੇਸ਼ਨ ਨੂੰ 13 ਸਾਲਾ ਲੜਕੀ ਦੇ ਲਾਪਤਾ ਹੋਣ ਬਾਰੇ ਸੂਚਿਤ ਕੀਤਾ ਸੀ। ਇਸ ਤੋਂ ਬਾਅਦ ਏ. ਐੱਸ. ਆਈ. ਮੰਗਤ ਰਾਮ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚੇ ਅਤੇ ਉਹ ਘਰ ਦੇ ਅੰਦਰ ਚਲੇ ਗਏ ਅਤੇ 20 ਮਿੰਟ ਅੰਦਰ ਬਿਤਾਉਣ ਤੋਂ ਬਾਅਦ ਪਰਿਵਾਰ ਨੂੰ ਦੱਸਿਆ ਗਿਆ ਕਿ ਅੰਦਰ ਕੁਝ ਵੀ ਨਹੀਂ ਹੈ। ਇਸ ਮਾਮਲੇ ਵਿੱਚ ਏ. ਐੱਸ. ਆਈ. ਨੂੰ 22 ਨਵੰਬਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਉਸ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਗਈ ਸੀ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਮੌਕੇ ‘ਤੇ ਪਹੁੰਚੇ ਏ. ਐੱਸ. ਆਈ. ਮੰਗਤ ਰਾਮ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ।

