
ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਦੇ ਦਬਾਅ ਅੱਗੇ ਝੁਕਦਿਆਂ ਸੈਨੇਟ ਚੋਣਾਂ ਕਰਵਾਉਣ ਦੀ ਹਾਮੀ ਭਰ ਦਿੱਤੀ ਐ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਆਪਣਾ 26 ਦਿਨਾਂ ਤੋਂ ਚੱਲ ਰਿਹਾ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਕੀਤਾ ਐ। ਵਿਦਿਆਰਥੀਆਂ ਨੇ ਜੇਤੂ ਰੈਲੀ ਕੱਢ ਕੇ ਜਿੱਤ ਦਾ ਜਸ਼ਨ ਵੀ ਮਨਾਇਆ। ਵਿਦਿਆਰਥੀਆਂ ਨੇ ਕਿਹਾ ਕਿ ਇਹ ਉਨ੍ਹਾਂ ਦੇ ਸੰਘਰਸ਼ ਦੀ ਜਿੱਤ ਐ, ਜਿਸ ਕਾਰਨ ਕੇਂਦਰ ਸਰਕਾਰ ਸੈਨੇਟ ਚੋਣਾਂ ਕਰਵਾਉਣ ਲਈ ਰਾਜੀ ਹੋਈ ਐ।
ਦੱਸਣਯੋਗ ਐ ਕਿ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਪਿਛਲੇ 26 ਦਿਨਾਂ ਤੋਂ ਹੜਤਾਲ ‘ਤੇ ਸੀ ਅਤੇ ਸੈਨੇਟ ਚੋਣਾਂ ਦਾ ਸ਼ਡਿਊਲ ਜਾਰੀ ਕਰਨ ‘ਤੇ ਅੜਿਆ ਹੋਇਆ ਸੀ। ਕੇਂਦਰ ਸਰਕਾਰ ਨੇ ਵੀਰਵਾਰ ਸ਼ਾਮ 6 ਵਜੇ ਨੋਟੀਫਿਕੇਸ਼ਨ ਜਾਰੀ ਕਰ ਕੇ ਚੋਣਾ ਕਰਵਾਉਣ ਦਾ ਐਲਾਨ ਕਰ ਦਿੱਤਾ ਐ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋਫੈਸਰ ਰੇਨੂ ਵਿਗ ਨੇ ਨਿੱਜੀ ਤੌਰ ‘ਤੇ ਵਿਦਿਆਰਥੀਆਂ ਦੇ ਧਰਨੇ ਵਿਚ ਪਹੁੰਚੇ ਕੇ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣਾ ਧਰਨਾ ਖਤਮ ਕਰਨ ਦੀ ਅਪੀਲ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਆਪਣੀ ਜਿੱਤ ਦੀ ਖੁਸ਼ੀ ਵਿਚ ਜੇਤੂ ਮਾਰਚ ਕੱਢ ਕੇ ਜਿੱਤ ਦਾ ਜਸ਼ਨ ਮਨਾਇਆ। ਉਨ੍ਹਾਂ ਕਿਹਾ ਕਿ ਉਹ 26 ਦਿਨਾਂ ਤੋਂ ਹੜਤਾਲ ‘ਤੇ ਸਨ, ਅਤੇ ਅੱਜ ਉਹ ਸਮਾਂ ਆ ਗਿਆ ਹੈ ਜਦੋਂ ਉਨ੍ਹਾਂ ਦੀ ਜਿੱਤ ਹੋਈ ਹੈ।

