ਬੁਢਲਾਡਾ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ; ਪੁਲਿਸ ਨੇ ਪ੍ਰੇਮੀ ਨੂੰ ਟਰੇਸ ਕਰ ਕੇ ਕੀਤਾ ਗ੍ਰਿਫਤਾਰ; 6 ਮਹੀਨੇ ਪਹਿਲਾਂ ਨਹਿਰ ’ਚ ਸੁੱਟੀ ਸੀ ਲਾਸ਼

0
10

ਬੁਢਲਾਡਾ ਪੁਲਿਸ ਨੇ 6 ਮਹੀਨੇ ਪਹਿਲਾਂ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਐ। ਪੁਲਿਸ ਨੇ ਮਹਿਲਾ ਨੂੰ ਕਤਲ ਕਰ ਕੇ ਲਾਸ਼ ਨਹਿਰ ਵਿਚ ਸੁੱਟਣ ਵਾਲੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਐ। ਪੁਲਿਸ ਦੇ ਦੱਸਣ ਮੁਤਾਬਕ ਲੜਕੀ ਜੂਨ 2025 ਵਿਚ ਲਾਪਤਾ ਹੋਈ ਸੀ। ਪੁਲਿਸ ਨੇ ਸ਼ੱਕ ਦੇ ਆਧਾਰ ਤੇ ਬਲਵਿੰਦਰ ਸਿੰਘ ਨਾਮ ਦੇ ਸਖਸ਼ ਤੋ ਪੁਛਗਿੱਛ ਕੀਤੀ, ਜਿਸ ਨੇ ਪੁਲਿਸ ਸਾਹਮਣੇ ਆਪਣਾ ਗੁਨਾਹ ਕਬੂਲ ਲਿਆ ਐ। ਪੁਲਿਸ ਵੱਲੋਂ ਲੜਕੀ ਦੀ ਲਾਸ਼ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਐ।

ਬੁਢਲਾਡਾ ਪੁਲਿਸ ਸਟੇਸ਼ਨ ਦੇ ਇੰਚਾਰਜ ਕੌਰ ਸਿੰਘ ਨੇ ਕਿਹਾ ਕਿ ਮ੍ਰਿਤਕ ਲੜਕੀ ਦੇ ਪਿਤਾ ਨੇ 16 ਜੂਨ, 2025 ਨੂੰ ਆਪਣੀ ਧੀ ਦੇ ਲਾਪਤਾ ਹੋਣ ਬਾਰੇ ਸੂਚਿਤ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਲਗਾਤਾਰ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਫਤਿਹਗੜ੍ਹ ਜ਼ਿਲ੍ਹਾ ਸੰਗਰੂਰ ਦੇ ਬਲਵਿੰਦਰ ਸਿੰਘ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਸੀ, ਜਿਸ ਨੇ ਪੁਛਗਿੱਛ ਦੌਰਾਨ ਲੜਕੀ ਨੂੰ ਗਲਾ ਘੁੱਟ ਕਤਲ ਕਰਨ ਬਾਅਦ ਨਹਿਰ ਵਿੱਚ ਸੁੱਟਣ ਦੀ ਗੱਲ ਕਬੂਲੀ ਐ।

ਪੁਲਿਸ ਦੇ ਦੱਸਣ ਮੁਤਾਬਕ ਲੜਕੀ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਕੰਮ ਕਰਦੀ ਸੀ ਅਤੇ ਉਸਦੀ ਜਾਣ-ਪਛਾਣ ਬਲਵਿੰਦਰ ਸਿੰਘ ਨਾਮ ਦੇ ਵਿਅਕਤੀ ਨਾਲ ਹੋ ਗਈ, ਜਿਸ ਤੋਂ ਬਾਅਦ ਲੜਕੀ ਨੇ ਬਲਵਿੰਦਰ ਸਿੰਘ ‘ਤੇ ਵਿਆਹ ਕਰਨ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ। ਬਲਵਿੰਦਰ ਸਿੰਘ ਪਹਿਲਾਂ ਹੀ ਵਿਆਹਿਆ ਹੋਇਆ ਸੀ, ਇਸ ਦੇ ਚਲਦਿਆਂ ਉਸ ਨੇ ਮ੍ਰਿਤਕਾ ਤੋਂ ਛੁਟਕਾਰਾ ਪਾਉਣ ਖਾਤਰ ਪਟਿਆਲਾ ਬੁਲਾਇਆ ਜਿੱਥੇ ਉਸਨੇ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਪਿੰਡ ਭਿਸੀਆਣਾ ਨੇੜੇ ਨਹਿਰ ਵਿੱਚ ਸੁੱਟ ਦਿੱਤਾ। ਪੁਲਿਸ ਨੇ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਲੜਕੀ ਦੀ ਲਾਸ਼ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਮੁਲਜਮ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਐ।

LEAVE A REPLY

Please enter your comment!
Please enter your name here