
ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਨੇ ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਨੇ। ਪੁਲਿਸ ਵੱਲੋਂ ਜ਼ਿਲ੍ਹੇ ਭਰ ਅੰਦਰ ਥਾਂ ਥਾਂ ਨਾਕੇਬੰਦੀ ਕਰ ਕੇ ਗਹਿਰਾਰੀ ਨਾਲ ਚੈਕਿੰਗ ਕੀਤੀ ਜਾ ਰਹੀ ਐ। ਪੁਲਿਸ ਵੱਲੋਂ ਜੰਮੂ ਕਸ਼ਮੀਰ ਤੋਂ ਜ਼ਿਲ੍ਹੇ ਅੰਦਰ ਆਉਣ ਵਾਲੀਆਂ ਗੱਡੀਆਂ ਤੇ ਵਿਸ਼ੇਸ਼ ਨਜਰ ਰੱਖੀ ਜਾ ਰਹੀ ਐ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਜੰਮੂ ਵੱਲ ਜਾਣ ਵਾਲੇ ਵਾਹਨਾਂ ਦੀ ਵੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਐ। ਇਨ੍ਹਾਂ ਨਾਕਿਆਂ ਤੇ ਡੀਐਸਪੀ ਅਤੇ ਐਸਐਚਓ ਰੈਂਕ ਦੇ ਅਧਿਕਾਰੀ ਮੌਜੂਦ ਹਨ। ਐਸਐਸਪੀ ਗੁਰਦਾਸਪੁਰ ਖੁਦ ਸਾਰੀ ਕਮਾਨ ਸੰਭਾਲ ਰਹੇ ਹਨ।
ਦੱਸ ਦਈਏ ਕਿ ਗੁਰਦਾਸਪੁਰ ਜ਼ਿਲ੍ਹਾ ਸਰਹੱਦੀ ਇਲਾਕਾ ਹੋਣ ਕਰ ਕੇ ਇੱਥੇ ਸਰਹੱਦ ਪਾਰੋ ਨਸ਼ੇ ਤੇ ਹਥਿਆਰ ਤਸਕਰੀ ਦਾ ਖਤਰਾ ਬਣਿਆ ਰਹਿੰਦਾ ਐ, ਜਿਸ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰ ਕੇ ਨਵੇਂ ਕਦਮ ਚੁੱਕੇ ਜਾਂਦੇ ਹਨ। ਇਨ੍ਹਾਂ ਅਣਸੁਖਾਵੀਆਂ ਘਟਨਾਵਾਂ ਦੇ ਖਤਰੇ ਦੇ ਮੱਦੇਨਜ਼ਰ ਹੀ ਪੁਲਿਸ ਪ੍ਰਸ਼ਾਸਨ ਨੇ ਨਵੇਂ ਵਰ੍ਹੇ ਤੇ ਆਉਂਦੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖਤ ਕੀਤੇ ਜਾ ਰਹੇ ਨੇ।

