
ਲੁਧਿਆਣਾ ਦੇ ਹੈਬੋਵਾਲ ਖੇਤਰ ਵਿਚ ਚੋਰਾਂ ਨੇ ਇਕ ਕਰਿਆਨੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਨਕਦੀ ਤੇ ਸਾਮਾਨ ਚੋਰੀ ਕਰ ਕੇ ਫਰਾਰ ਹੋ ਗਏ। ਚੋਰੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਐ। ਸੀਸੀਟੀਵੀ ਤਸਵੀਰਾਂ ਵਿਚ ਦੋ ਚੋਰ ਦੁਕਾਨ ਦਾ ਸ਼ਟਰ ਅੱਧ-ਪਚੱਧਾ ਚੁੱਕ ਕੇ ਅੰਦਰ ਦਾਖਲ ਹੁੰਦੇ ਅਤੇ ਸਾਮਾਨ ਲੈ ਕੇ ਜਾਂਦੇ ਦਿਖਾਈ ਦੇ ਰਹੇ ਨੇ। ਚੋਰ ਜਾਂਦੇ ਹੋਏ ਫਰੀਜ਼ਰ ਵਿਚੋਂ ਕੋਲਡ ਡਰਿੰਕ ਦੀਆਂ ਬੋਤਲਾਂ ਵੀ ਲੈ ਗਏ। ਦੁਕਾਨ ਮਾਲਕ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਰਵਾਈ ਮੰਗੀ ਐ। ਪੁਲਿਸ ਨੇ ਸੀਸੀਟੀਵੀ ਤਸਵੀਰਾਂ ਦੇ ਆਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਐ।

