ਅਕਾਲੀ ਦਲ ਨੇ ਕੰਚਨਪ੍ਰੀਤ ਮਾਮਲੇ ’ਚ ਘੇਰੀ ਸਰਕਾਰ; ਕਾਹਲੀ ’ਚ ਕੀਤੀ ਗ੍ਰਿਫਤਾਰੀ ਨੂੰ ਦੱਸਿਆ ਗੈਰ-ਕਾਨੂੰਨੀ

0
18

 

ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਸਰਕਾਰ ਦੀ ਕਾਰਵਾਈ ਨੇ ਪੰਜਾਬੀਆਂ ਨੂੰ ਸ਼ਰਮਿੰਦਾ ਕੀਤਾ ਐ। ਉਨ੍ਹਾਂ ਕਿਹਾ ਕਿ ਪੁਲਿਸ ਦੀ ਇਹ ਕਾਰਵਾਈ ਗੈਰ ਕਾਨੂੰਨੀ ਐ, ਜਿਸ ਦਾ ਜਵਾਬ ਅਦਾਲਤ ਤੇ ਲੋਕਾਂ ਦੀ ਕਚਹਿਰੀ ਵਿਚ ਦੇਣਾ ਪਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਆਸੀ ਬਦਲਾਖੋਰੀ ਤਹਿਤ ਕੰਚਨਪ੍ਰੀਤ ਕੌਰ ਖਿਲਾਫ 4 ਮਾਮਲੇ ਦਰਜ ਕੀਤੇ ਨੇ ਜੋ ਝੂਠੇ ਤੇ ਬੇਬੁਨਿਆਦ ਦੋਸ਼ਾਂ ਤਹਿਤ ਦਰਜ ਕੀਤੇ ਗਏ ਨੇ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਮੁੱਖ ਮੰਤਰੀ ਤੇ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਵਿਚ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਤਰਨ ਤਾਰਨ ਦੇ ਚੋਣ ਨਤੀਜਿਆਂ ਤੋਂ ਸਰਕਾਰ ਬੁਖਲਾ ਗਈ ਐ, ਜਿਸ ਕਾਰਨ ਉਹ ਧੀਆਂ-ਭੈਣਾਂ ਨੂੰ ਝੂਠੇ ਮੁਕੱਦਮਿਆਂ ਵਿਚ ਉਲਝਾਉਣ ਦੇ ਰਾਹ ਪੈ ਗਈ ਐ।

LEAVE A REPLY

Please enter your comment!
Please enter your name here