
ਅੰਮ੍ਰਿਤਸਰ ਦੇ ਐਂਟੀ ਨਾਰਕੋਟਿਕ ਆਪਰੇਸ਼ਨ ਸੈਲ ਯੂਨਿਟ ਵਿਖੇ ਤੈਤਾਨ ਏਐਸਆਈ ਦੀ ਗੋਲੀ ਚੱਲਣ ਨਾਲ ਮੌਤ ਦੀ ਖਬਰ ਐ। ਜਾਣਕਾਰੀ ਅਨੁਸਾਰ ਏਐਸਆਈ ਜਤਿੰਦਰ ਸਿੰਘ ਆਪਣੇ ਸਰਵਿਸ ਪਿਸਟਲ ਦੀ ਸਫਾਈ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਉਸ ਦੀ ਮੌਕੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਐਂਟੀ ਨਾਰਕੋਟਿਕਸ ਅਪਰੇਸ਼ਨ ਸੈੱਲ ਵਿਖੇ ਤੈਨਾਤ ਸੀ ਅਤੇ ਬੀਤੇ ਦਿਨ ਅਚਾਨਕ ਆਪਣੀ ਹੀ ਸਰਵਿਸ ਰਿਵਾਲਵਰ ਵਿੱਚੋਂ ਚੱਲੀ ਗੋਲੀ ਕਾਰਨ ਮੌਤ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼ਿਵਦਰਸ਼ਨ ਸਿੰਘ ਏਸੀਪੀ ਵੈਸਟ ਨੇ ਦੱਸਿਆ ਕਿ ਏਐੱਸਆਈ ਜਤਿੰਦਰ ਸਿੰਘ ਡਿਊਟੀ ਦੌਰਾਨ ਦਫ਼ਤਰ ਵਿੱਚ ਆਪਣੀ ਸਰਵਿਸ ਰਿਵਾਲਵਰ ਸਾਫ਼ ਕਰ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਜਾਂਚ ਕੀਤੀ ਗਈ ਹੈ ਜਿਸ ਤੋਂ ਪਤਾ ਲੱਗਾ ਹੈ ਕਿ ਇਹ ਅਚਨਚੇਤੀ ਵਾਪਰਿਆ ਹਾਦਸਾ ਹੈ।

