
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਦਾਅਵਾ ਕੀਤਾ ਐ। ਸ੍ਰੀ ਆਨੰਦਪੁਰ ਸਾਹਿਬ ਦੇ ਮੀਡੀਆ ਸੈਂਟਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਜ਼ਿਆਦਾਤਰ ਵਾਅਦੇ ਪੂਰੇ ਕਰ ਲਏ ਨੇ ਤੇ ਬਾਕੀ ਰਹਿੰਦੇ ਛੇਤੀ ਹੀ ਪੂਰੇ ਕਰ ਦਿੱਤੇ ਜਾਣਗੇ। ਉਹ ਇੱਥੇ ਮੀਡੀਆ ਸੈਂਟਰ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਰਾਸ਼ੀ ਦੇ ਪ੍ਰਮਾਣ ਪੰਤਰ ਵੰਡਣ ਆਏ ਸਨ।
ਕੈਬਨਿਟ ਮੰਤਰੀ ਬੈਂਸ ਅੱਗੇ ਕਿਹਾ ਕਿ ਭਾਵੇਂ ਕੁਦਰਤੀ ਆਫਤ ਉਤੇ ਸਰਕਾਰਾ ਦਾ ਕੋਈ ਜ਼ੋਰ ਨਹੀ ਐ ਪਰ ਸਮੇਂ ਸਿਰ ਕੀਤੇ ਪ੍ਰਬੰਧਾਂ ਨਾਲ ਨੁਕਸਾਨ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਹਿਮਾਚਲ ਪ੍ਰਦੇਸ਼ ਵਿਚ ਹੋਈ ਭਾਰੀ ਬਰਸਾਤ ਅਤੇ ਭਾਖੜਾ ਡੈਮ ਤੋ ਵੱਧ ਮਾਤਰਾ ਵਿਚ ਪਾਣੀ ਛੱਡਣ ਕਾਰਨ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀਆਂ ਜ਼ਮੀਨਾਂ ਦਾ ਬਹੁਤ ਨੁਕਸਾਨ ਹੋਇਆ ਹੈ ਜਿਸ ਦਾ ਜ਼ਮੀਨੀ ਪੱਧਰ ਤੇ ਸਰਵੇ ਕਰਕੇ ਮੁਆਵਜਾ ਪ੍ਰਭਾਵਿਤ ਪਰਿਵਾਰਾ ਤੱਕ ਪਹੁੰਚਾਇਆ ਜਾ ਰਿਹਾ ਹੈ। ਪਹਿਲਾ ਵੀ ਇਹ ਰਾਸ਼ੀ ਵੰਡੀ ਜਾ ਚੁੱਕੀ ਹੈ ਅਤੇ ਅਸੀ ਹੁਣ ਆਪਣੇ ਪ੍ਰਭਾਵਿਤ ਪਰਿਵਾਰਾ ਨੁੰ ਇਹ ਰਾਸ਼ੀ ਵੰਡ ਰਹੇ ਹਾਂ। ਉਨ੍ਹਾਂ ਕਿਹਾ ਕਿ ਹੁਣ ਤੱਕ ਹਲਕੇ ਵਿੱਚ ਪ੍ਰਭਾਵਿਤ ਪਰਿਵਾਰਾ, ਕਿਸਾਨਾਂ ਤੇ ਪੰਚਾਇਤਾ ਨੂੰ 7 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

