ਸ੍ਰੀ ਕੀਰਤਪੁਰ ਸਾਹਿਬ ਤੋਂ ਨਗਰ ਕੀਰਤਨ ਰਵਾਨਾ; ਗੁਰਦੁਆਰਾ ਬਿਬਾਣਗੜ੍ਹ ਸਾਹਿਬ ਤੋਂ ਹੋਈ ਰਵਾਨਗੀ; ਗੁਰਦੁਆਰਾ ਸ਼ੀਸ਼ ਗੰਜ ਵਿਖੇ ਹੋਵੇਗੀ ਸਮਾਪਤੀ

0
12

ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਹੋਈ ਸੀਸ ਮਾਰਗ ਯਾਤਰਾ ਬੀਤੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਿਬਾਣਗੜ੍ਹ ਵਿਖੇ ਪਹੁੰਚੀ ਜਿੱਥੋਂ ਇਹ ਯਾਤਰਾ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਸ਼ੀਸ਼ ਗੰਜ ਸਾਹਿਬ ਲਈ ਰਵਾਨਾ ਹੋ ਗਈ ਐ। ਇਸ ਤੋਂ ਪਹਿਲਾਂ ਸਵੇਰ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਹੋਰ ਅਹੁਦੇਦਾਰ ਵੀ ਸ਼ਾਮਲ ਹੋਏ।

ਦੱਸਣਯੋਗ ਐ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਤੋਂਸੀਸ ਮਾਰਗ ਯਾਤਰਾ ਸ਼ੁਰੂ ਹੋਈ ਸੀ ਜੋ ਪੜਾਅਦਾਰ ਪੜਾਵਾਂ ਤੋਂ ਹੁੰਦੀ ਹੋਈ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਵਿਖੇ ਪਹੁੰਚੀ ਸੀ। ਇਸੇ ਨੂੰ ਲੈ ਕੇ ਅੱਜ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਵਿਖੇ ਸਵੇਰ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਇਹ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਲਈ ਰਵਾਨਾ ਹੋ ਗਈ।

ਅੰਮ੍ਰਿਤ ਵੇਲੇ ਪਾਏ ਗਏ ਭੋਗ ਦੌਰਾਨ ਪੰਥ ਦੇ ਮਹਾਨ ਕੀਰਤਨੀਏ ਅਤੇ ਕਥਾਵਾਚਕਾਂ ਵੱਲੋਂ ਕਥਾ ਕੀਤੀ ਗਈ ਅਤੇ ਫਿਰ ਇਹ ਸੀਸ ਮਾਰਗ ਯਾਤਰਾ ਨਗਰ ਕੀਰਤਨ ਦੇ ਰੂਪ ਵਿੱਚ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਅਨੰਦਪੁਰ ਸਾਹਿਬ ਲਈ ਰਵਾਨਾ ਹੋ ਗਈ। ਇਸ ਦੌਰਾਨ ਵੱਡੀ ਗਿਣਤੀ ਚੋਂ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਵੱਖ ਵੱਖ ਨਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਹੋਰ ਵੀ ਪੰਥਕ ਸ਼ਹੀਦਾਂ ਨਗਰ ਕੀਰਤਨ ਵਿੱਚ ਸ਼ਾਮਿਲ ਸਨ।

LEAVE A REPLY

Please enter your comment!
Please enter your name here