
ਲੁਧਿਆਣਾ ਸ਼ਹਿਰ ਅੰਦਰ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਨੇ। ਤਾਜ਼ਾ ਮਾਮਲਾ ਸ਼ਹਿਰ ਦੇ ਐਸਬੀਐਸ ਨਗਰ ਤੋਂ ਸਾਹਮਣੇ ਆਇਆ ਐ, ਜਿੱਥੇ ਮੋਟਰ ਸਾਈਕਲ ਸਵਾਰ ਲੁਟੇਰਿਆਂ ਨੇ ਦੋ ਨੌਜਵਾਨਾਂ ਨੂੰ ਘੇਰ ਕੇ ਮੋਬਾਈਲ ਫੋਨ ਤੇ ਪੈਸੇ ਖੋਹ ਲਏ। ਜਦੋਂ ਨੌਜਵਾਨਾਂ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨਾਂ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।
ਇਸੇ ਦੌਰਾਨ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰਾਤ ਸਵਾ-11 ਦੇ ਕਹੀਬ ਦੋਵੇਂ ਨੌਜਵਾਨ ਕੰਮ ਤੋਂ ਘਰ ਵਾਪਸ ਪਰਤ ਰਹੇ ਸੀ ਅਤੇ ਜਦੋਂ ਉਹ ਥਰੀਕੇ ਨੇੜੇ ਪਹੁੰਚੇ ਤਾਂ ਦੋ ਮੋਟਰਸਾਈਕਲਾਂ ‘ਤੇ ਸਵਾਰ ਪੰਜ ਲੁਟੇਰਿਆਂ ਨੇ ਉਨ੍ਹਾਂ ਨੂੰ ਘੇਰ ਤੇ ਮੋਬਾਈਲ ਫੋਨ ਤੇ ਪੈਸੇ ਖੋਹ ਲਏ। ਜਦੋਂ ਨੌਜਵਾਨਾਂ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਨੌਜਵਾਨਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਸਥਾਨਕ ਪੁਲਿਸ ਨੇ ਪੀੜਤਾਂ ਦੇ ਬਿਆਨਾਂ ਦੇ ਅਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਐ।

