ਚਮਕੌਰ ਸਾਹਿਬ ਵਿਖੇ ਵਿਆਹੁਤਾ ਵੱਲੋਂ ਖੁਦਕੁਸ਼ੀ; ਪੇਕਾ ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ; ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ

0
10

ਮਾਨਸਾ ਤੋਂ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਅੱਜ ਹਲਕੇ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸਿੰਗਲਾ ਨੇ ਕਿਹਾ ਕਿ ਰੰਗਲਾ ਪੰਜਾਬ ਦੇ ਤਹਿਤ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਚਿਹਰਾ ਬਦਲਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਜਿਸ ਦੇ ਤਹਿਤ ਵਿਕਾਸ ਪ੍ਰੋਜੈਕਟਾਂ ਦੇ ਨਾਲ-ਨਾਲ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਰੰਗਲਾ ਪੰਜਾਬ ਦੇ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਵਿਕਾਸ ਪ੍ਰੋਜੈਕਟਾਂ ਲਈ 2.5 ਕਰੋੜ ਰੁਪਏ ਦੇ ਚੈੱਕ ਵੰਡੇ ਗਏ ਨੇ।

ਉਨ੍ਹਾਂ ਕਿਹਾ ਕਿ ਮਾਨਸਾ ਹਲਕੇ ਲਈ 5 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ, ਜਿਸ ਵਿਚੋਂ ਪਹਿਲੀ ਕਿਸ਼ਤ ਵਜੋਂ ਅੱਜ 2.5 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਮਾਨਸਾ ਦੇ ਅੱਧੇ ਪਿੰਡ ਇਸ ਕਿਸ਼ਤ ਵਿੱਚ ਸ਼ਾਮਲ ਕੀਤੇ ਜਾਣਗੇ, ਅਤੇ ਬਾਕੀ ਰਹਿੰਦੇ ਪਿੰਡ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਚੋਣਾਂ ਦੌਰਾਨ ਸ਼ਾਮਲ ਕੀਤੇ ਜਾਣਗੇ। ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ, ਜਦੋਂ ਅਸੀਂ ਲੋਕ ਕਚਹਿਰੀਆਂ ਵਿੱਚ ਗਏ ਸੀ, ਤਾਂ ਅਸੀਂ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਅਸੀਂ ਆਪਣੇ ਬੱਚਿਆਂ ਨੂੰ ਵਾਪਸ ਪਟੜੀ ‘ਤੇ ਲਿਆਵਾਂਗੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ।

ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ, ਸਾਡੇ ਬੱਚਿਆਂ ਲਈ ਚੰਗੀ ਸਿੱਖਿਆ ਅਤੇ ਚੰਗੇ ਖੇਡ ਮੈਦਾਨ ਪ੍ਰਦਾਨ ਕਰਨਾ ਜ਼ਰੂਰੀ ਹੈ ਤਾਂ ਜੋ ਉਹ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿ ਸਕਣ ਅਤੇ ਉਨ੍ਹਾਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਲਗਭਗ 3,000 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ 63 ਪਿੰਡਾਂ ਵਿੱਚ ਸਟੇਡੀਅਮ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ, ਅਤੇ ਜਲਦੀ ਹੀ ਹਰੇਕ ਪਿੰਡ ਵਿੱਚ ਹੋਰ ਬਣਾਏ ਜਾਣਗੇ। ਮਾਨਸਾ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੇ ਗ੍ਰਾਂਟਾਂ ਲਈ ਵਿਧਾਇਕ ਦਾ ਧੰਨਵਾਦ ਕੀਤਾ ਐ।

LEAVE A REPLY

Please enter your comment!
Please enter your name here