
ਜਲੰਧਰ ਦੇ ਗੁਰਾਇਆ ਨੇੜੇ ਅੱਜ ਉਸ ਵੇਲੇ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਇੱਥੇ ਦੋ ਕਾਰਾਂ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋਵੇਂ ਵਾਹਨ ਚਕਨਾਚੂਰ ਹੋ ਗਏ ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਐ। ਇਹ ਹਾਦਸਾ ਇਕ ਟਿਆਗੋ ਕਾਰ ਵੱਲੋਂ ਅੱਗੇ ਜਾ ਰਹੀ ਬਰੇਜਾ ਕਾਰ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸਾ ਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਰੋਡ ਸੇਫਟੀ ਫੋਰਸ ਦੇ ਏਐਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਗੁਰਾਇਆ ਹਾਈਵੇਅ ‘ਤੇ ਇੱਕ ਸੜਕ ਹਾਦਸੇ ਬਾਰੇ ਜਾਣਕਾਰੀ ਮਿਲੀ ਸੀ। ਮੌਕੇ ਤੇ ਪਹੁੰਚਣ ‘ਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਇੱਕ ਟਿਆਗੋ ਕਾਰ ਨੇ ਪਿੱਛੇ ਤੋਂ ਇੱਕ ਬ੍ਰੇਜ਼ਾ ਕਾਰ ਨੂੰ ਟੱਕਰ ਮਾਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਹੈ, ਪਰ ਕੋਈ ਜ਼ਖਮੀ ਨਹੀਂ ਹੋਇਆ। ਐਸਐਸਐਫ ਮੁਲਾਜਮਾਂ ਦੀ ਇਤਲਾਹ ਬਾਅਦ ਮੌਕੇ ਤੇ ਪਹੁੰਚੀ ਥਾਣਾ ਗੁਰਾਇਆ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

