
ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਸਖਤੀ ਦੇ ਬਾਵਜੂਦ ਨੌਜਵਾਨਾਂ ਦੀਆਂ ਨਸ਼ੇ ਕਾਰਨ ਮੌਤਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਮਾਮਲਾ ਤਰਨ ਤਾਰਨ ਦੇ ਨਾਨਕਸਰ ਮੁਹੱਲੇ ਤੋਂ ਸਾਹਮਣੇ ਆਇਆ ਐ, ਜਿੱਥੇ ਅਭੈ ਕੁਮਾਰ ਨਾਮ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਐ। ਪਰਿਵਾਰ ਦੇ ਦੱਸਣ ਮੁਤਾਬਕ ਮ੍ਰਿਤਕ ਘਰੋਂ ਵਾਲਾਂ ਦੀ ਕੰਟਿੰਗ ਕਰਵਾਉਣ ਲਈ ਗਿਆ ਸੀ ਪਰ ਘਰ ਨਹੀਂ ਪਰਤਿਆ।
ਮ੍ਰਿਤਕ ਦੇ ਪਿਤਾ ਵਿਜੈ ਕੁਮਾਰ ਦੇ ਦੱਸਣ ਮੁਤਾਬਕ ਮੇਰੇ ਲੜਕੇ ਅਭੈ ਕੁਮਾਰ ਨੂੰ ਨਵਪ੍ਰੀਤ ਸਿੰਘ ਅਤੇ ਬਾਊ ਨੇ ਨਸ਼ੇ ਦਾ ਟੀਕਾ ਲਗਾ ਦਿੱਤਾ ਜਿਸ ਨਾਲ ਮੇਰੇ ਲੜਕੇ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ 4 ਜਣਿਆਂ ਖਿਲਾਫ ਮਾਮਲਾ ਦਰਜ ਕਰ ਕੇ ਬਾਊ ਅਤੇ ਨਿਸ਼ਾਨ ਸਿੰਘ ਨਾਮ ਦੇ ਦੋ ਮੁਲਜਮਾਂ ਨੂੰ ਕਾਬੂ ਕਰ ਲਿਆ ਐ ਜਦਕਿ ਮਲਕੀਤ ਸਿੰਘ ਨਵਪ੍ਰੀਤ ਸਿੰਘ ਨਾਮ ਦੇ ਦੋ ਹੋਰ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਐ।

