ਜਲੰਧਰ ਦੇ ਫਗਵਾੜਾ ਰੋਡ ’ਤੇ ਕਾਰ ਨੂੰ ਅੱਗ; ਪਰਿਵਾਰ ਦੀ ਮੁਸ਼ਕਲ ਨਾਲ ਬਚੀ ਜਾਨ

0
10

ਜਲੰਧਰ ਦੇ ਫਗਵਾੜਾ ਰੋਡ ਤੇ ਅੱਜ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੋਂ ਲੰਘ ਰਹੀ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ। ਗਨੀਮਤ ਇਹ ਰਹੀ ਕਿ ਘਟਨਾ ਦਾ ਪਤਾ ਚੱਲਦੇ ਹੀ ਕਾਰ ਵਿਚ ਸਵਾਰ ਪਰਿਵਾਰ ਬਾਹਰ ਨਿਕਲ ਗਿਆ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਕਾਰ ਦਾ ਅਗਲਾ ਹਿੱਸਾ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਅੱਗ ਤੇ ਕਾਬੂ ਪਾਇਆ।

ਡਰਾਈਵਰ ਦੇ ਦੱਸਣ ਮੁਤਾਬਕ ਉਹ ਖੰਨਾ ਤੋਂ ਫਗਵਾੜਾ ਵੱਲ ਆ ਰਹੇ ਸੀ ਕਿ ਫਗਵਾੜੇ ਦੇ ਪੁੱਲ ਦੇ ਉੱਪਰ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਉਸ ਸਮੇਤ ਕਾਰ ਵਿਚ ਸਵਾਰ ਲੋਕਾਂ ਨੇ ਫਟਾਫਟ ਬਾਹਰ ਨਿਕਲ ਕੇ ਜਾਨ ਬਚਾਈ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚ  ਫਾਇਰ ਬ੍ਰਿਗੇਡ ਗੱਡੀ ਨੇ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੀ ਵਜ੍ਹਾਂ ਗੱਡੀ ਦੇ ਜ਼ਿਆਦਾ ਗਰਮ ਹੋਣ ਜਾਂ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਐ।

LEAVE A REPLY

Please enter your comment!
Please enter your name here