ਪੀਆਰਟੀਸੀ ਮੁਲਾਜ਼ਮਾਂ ਦੀ ਹੜਤਾਲ ਵਾਪਸ ਲੈਣ ਤੋਂ ਨਾਂਹ; ਮੰਤਰੀ ਨਾਲ ਮੀਟਿੰਗ ’ਚ ਨਹੀਂ ਨਿਕਲਿਆ ਪੁਖਤਾ ਹੱਲ

0
11

ਪੀਆਰਟੀਸੀ ਮੁਲਾਜ਼ਮਾਂ ਦੀ ਹੜਤਾਲ ਅੱਜ ਸੋਮਵਾਰ ਵੀ ਜਾਰੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਮੁਲਾਜਮ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਾਲ ਮੀਟਿੰਗ ਹੋਈ ਸੀ, ਪਰ ਕੋਈ ਸਾਰਥਿਕ ਸਿੱਟਾ ਨਹੀਂ ਨਿਕਲ ਸਕਿਆ। ਆਗੂਆਂ ਨੇ ਕਿਹਾ ਕਿ ਸਾਰੇ ਮੁਲਾਜਮਾਂ ਦੀ ਰਿਹਾਈ ਤੇ ਬਹਾਲੀ ਬਾਰੇ ਸਹਿਮਤੀ ਬਣੀ ਸੀ ਪਰ ਅਜੇ ਤਕ ਇਸ ਬਾਰੇ ਲਿਖਤੀ ਤੌਰ ਤੇ ਕੁੱਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜਦੋਂ ਤਕ ਮੰਗਾਂ ਪੂਰੀਆਂ ਕਰਨ ਬਾਰੇ ਲਿਖਤੀ ਭਰੋਸਾ ਨਹੀਂ ਮਿਲਦਾ, ਹੜਤਾਲ ਜਾਰੀ ਰਹੇਗੀ।

LEAVE A REPLY

Please enter your comment!
Please enter your name here