ਅੰਮ੍ਰਿਤਸਰ ’ਚ ਏਡਜ਼ ਦਿਵਸ ਮੌਕੇ ਜਾਗਰੂਕਤਾ ਮਾਰਚ; ਲੋਕਾਂ ਨੂੰ ਬਿਮਾਰੀ ਪ੍ਰਤੀ ਕੀਤਾ ਗਿਆ ਜਾਗਰੂਕ

0
12

ਅੰਮ੍ਰਿਤਸਰ ਦੇ ਕੰਪਨੀ ਬਾਗ ਵਿਖੇ ਅੱਜ ਵਿਸ਼ਵ ਏਡਜ਼ ਦਿਵਸ ਮੌਕੇ ਜਾਗਰੂਕਤਾ ਮਾਰਚ ਕੱਢਿਆ ਗਿਆ। ਇਸ ਮਾਰਚ ਦਾ ਮਕਸਦ ਲੋਕਾਂ ਨੂੰ ਇਕ ਨਾਮੁਰਾਦ ਬਿਮਾਰੀ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਤੋਂ ਇਲਾਵਾ ਸਮਾਜ ਸੇਵੀ ਸੰਸਥਾ ਦੀਵ ਦਿਵਯ ਸੰਸਥਾ ਦੇ ਮੈਂਬਰਾਂ ਨੇ ਹਿੱਸਾ ਲਿਆ। ਇਹ ਮਾਰਚ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਦੀ ਗੁਜਰਿਆ, ਜਿਸ ਦੌਰਾਨ ਲੋਕਾਂ ਨੂੰ ਏਡਜ਼ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕਾ ਜੀਵਨਜੋਤ ਕੌਰ ਅਤੇ ਏਐਸਆਈ ਕਪਿਲ ਸ਼ਰਮਾ ਨੇ ਦੱਸਿਆ ਕਿ 1 ਦਸਬੰਰ ਵਿਸ਼ਵ AIDS ਡੇਅ ਮੌਕੇ ਸਿਹਤ ਵਿਭਾਗ ਦੇ ਨਾਲ ਸਮਾਜ ਸੇਵੀ ਸੰਸਥਾ ਦੀਪ ਦਿਵਯ ਦੇ ਵਲੰਟੀਅਰ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਮਾਰਚ ਕਢਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਡਰਨ ਤੋਂ ਥਾਂ ਇਸ ਬਾਰੇ ਜਾਗਰੂਕ ਹੋਣਾ ਬਹੁਤ ਜ਼ਰੂਰੀ ਐ, ਇਸ ਲਈ ਵਿਸ਼ਵ ਏਡਜ਼ ਦਿਵਸ ਮਨਾਇਆ ਜਾਂਦਾ ਐ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੇ ਫੈਲਣ ਦੇ ਕਾਰਨਾਂ ਬਾਰੇ ਜਾਣਕਾਰੀ ਹੋਣ ਨਾਲ ਇਸ ਨੂੰ ਰੋਕਣ ਵਿਚ ਵੱਡੀ ਮਦਦ ਮਿਲਦੀ ਐ ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਐ।

LEAVE A REPLY

Please enter your comment!
Please enter your name here