
ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਨਾਮਜ਼ਦਗੀਆਂ ਭਰਨ ਲਈ ਲੋੜੀਂਦੀਆਂ ਤਿਆਰੀਆਂ ਨਾ ਕਰਨ ਲਈ ਸਰਕਾਰ ਨੂੰ ਘੇਰਿਆ ਐ। ਪਾਰਟੀ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਸਰਕਾਰ ਵੱਲੋਂ ਚੁੱਲ੍ਹਾ ਟੈਕਸ ਦੇ ਸਰਟੀਫਿਕੇਟ ਦੇਣ ਵਿਚ ਆਨਾਕਾਨੀ ਕੀਤੀ ਜਾ ਰਹੀ ਐ।
ਉਨ੍ਹਾਂ ਕਿਹਾ ਕਿ ਇਸ ਬਾਰੇ ਹਾਈ ਕੋਰਟ ਵਿਚ ਪਟੀਸ਼ਨ ਵੀ ਦਾਇਰ ਕੀਤੀ ਗਈ ਐ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਜਾਣਬੁਝ ਕੇ ਖੱਜਲ-ਖੁਆਰ ਕੀਤਾ ਜਾ ਰਿਹਾ ਐ। ਉਨ੍ਹਾਂ ਮੁੱਖ ਚੋਣ ਅਧਿਕਾਰੀ ਤੋਂ ਇਸ ਪਾਸੇ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਐ।
ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੇ ਕਾਹਲੀ ਵਿਚ ਨੋਟੀਫਿਕੇਸ਼ਨ ਜਾਰੀ ਕਰ ਕੇ ਸਰਟੀਫਿਕੇਟ ਦੇ ਥਾਂ ਹਲਫੀਆਂ ਬਿਆਨ ਦੇਣ ਦੀ ਗੱਲ ਕਹਿ ਦਿੱਤੀ ਐ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਬਦਲਾਅ ਕੀਤਾ ਐ ਤਾਂ ਇਸ ਬਾਰੇ ਪ੍ਰਚਾਰ ਕਿਉਂ ਨਹੀਂ ਕੀਤਾ ਜਾ ਰਿਹਾ ਐ। ਉਨ੍ਹਾਂ ਸੂਬਾ ਚੋਣ ਕਮਿਸ਼ਨ ਨੂੰ ਇਸ ਬਾਰੇ ਤੁਰੰਤ ਧਿਆਨ ਦੇ ਕੇ ਲੋਕਾਂ ਦੀ ਖੱਜਲ ਖੁਆਰੀ ਬੰਦ ਕਰਨ ਦੀ ਮੰਗ ਕੀਤੀ ਐ।

