
ਸ਼੍ਰੋਮਣੀ ਅਕਾਲੀ ਦਲ ਪੂਰਨ ਸੁਰਜੀਤ ਨੇ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਆਪਣਾ ਦਫਤਰ ਖੋਲ੍ਹ ਦਿੱਤਾ ਐ। ਦਫਤਰ ਦੇ ਉਦਘਾਟਨ ਮੌਕੇ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਾਰਟੀ ਦੇ ਵੱਡੀ ਗਿਣਤੀ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਕਿਹਾ ਗਿਆ ਕਿ ਨਵੇਂ ਦਫਤਰ ਖੁੱਲਣ ਦੇ ਨਾਲ ਪਾਰਟੀ ਦੀ ਸੰਗਠਨਾਤਮਕ ਵਿੱਚ ਮਜਬੂਤੀ ਦਾ ਵਾਧਾ ਹੋਵੇਗਾ।
ਉਨ੍ਹਾਂ ਕਿਹਾ ਕਿ ਇਹ ਦਫਤਰ ਪਾਰਟੀ ਵਰਕਰਾਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਇਸ ਦਫਤਰ ਦੇ ਵਿੱਚ ਬੈਠ ਕੇ ਹੀ ਹੋਇਆ ਕਰੇਗਾ। ਸਮਾਗਮ ਦੇ ਵਿੱਚ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਗੁਰ ਪ੍ਰਤਾਪ ਸਿੰਘ ਵਡਾਲਾ ਚੰਦੂ ਮਾਜਰਾ ਭਾਈ ਮਨਜੀਤ ਸਿੰਘ ਅਤੇ ਉਨਾਂ ਦੇ ਬੇਟੇ ਕਵਰ ਚੜਤ ਸਿੰਘ, ਐਸਜੀਪੀਸੀ ਦੇ ਸਾਬਕਾ ਪ੍ਰਧਾਨ ਲੌਂਗੋਵਾਲ ਅਤੇ ਸਮੂਹ ਲੀਡਰਸ਼ਿਪ ਨੇ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ।

