
ਚੰਡੀਗੜ੍ਹ ਦੇ ਸੈਕਟਰ-26 ਵਿਖੇ ਬੀਤੀ ਸ਼ਾਮ ਹਾਲਾਤ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਇੰਦਰਪ੍ਰੀਤ ਸਿੰਘ ਉਰਫ ਪੈਰੀ ਵਾਸੀ ਸੈਕਟਰ 33, ਚੰਡੀਗੜ੍ਹ ਵਜੋਂ ਹੋਈ ਐ। ਹਮਲਾਵਰਾਂ ਨੇ ਪਹਿਲਾਂ ਉਸ ਪਿੱਛਾ ਕੀਤਾ ਅਤੇ ਫਿਰ ਸੈਕਟਰ-26 ਦੀ ਟਿਬਰ ਮਾਰਕੀਟ ਨੇੜੇ ਉਸ ਦੀ ਕਾਰ ਘੇਰ ਕੇ ਅੰਧਾਧੁੰਦ ਗੋਲੀਆਂ ਚਲਾ ਦਿੱਤੀਆਂ। ਮੌਕੇ ਪਹੁੰਚੀ ਪੁਲਿਸ ਨੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਮ੍ਰਿਤਕ ਆਪਰਾਧਿਕ ਰਿਕਾਰਡ ਵਾਲਾ ਸੀ। ਪੁਲਿਸ ਘਟਨਾ ਨੂੰ ਗੈਗਵਾਰ ਨਾਲ ਜੋੜ ਕੇ ਜਾਂਚ ਕਰ ਰਹੀ ਐ।
ਪੁਲਿਸ ਦੇ ਦੱਸਣ ਮੁਤਾਬਕ ਹਮਲਾਵਰਾਂ ਦੀ ਗਿਣਤੀ ਤਿੰਨ ਸੀ ਅਤੇ ਉਨ੍ਹਾਂ ਨੇ ਕਾਫ਼ੀ ਦੇਰ ਤੱਕ ਨੌਜਵਾਨ ਦਾ ਪਿੱਛਾ ਕੀਤਾ। ਫਿਰ ਉਨ੍ਹਾਂ ਨੇ ਆਪਣੀ ਕਾਰ ਨੌਜਵਾਨ ਦੀ ਕਾਰ ਅੱਗੇ ਖੜ੍ਹੀ ਕਰ ਕੇ ਕਾਰ ਰੋਕਣ ਬਾਦ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਪੀੜਤ ਨੂੰ ਗੰਭੀਰ ਹਾਲਤ ਵਿੱਚ ਪੀਜੀਆਈ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਐ। ਪੁਲਿਸ ਨੇ ਇਲਾਕੇ ਦੇ ਨਾਕੇਬੰਦੀ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਐ।
ਪੁਲਿਸ ਦੇ ਦੱਸਣ ਮੁਤਾਬਕ ਇੰਦਰਪ੍ਰੀਤ ਸਿੰਘ ਉਰਫ ਪੈਰੀ ਦਾ ਅਪਰਾਧਿਕ ਰਿਕਾਰਡ ਹੈ, ਜਿਸਦੇ ਖਿਲਾਫ 12 ਅਪਰਾਧਿਕ ਮਾਮਲੇ ਦਰਜ ਹਨ। ਇੰਦਰਜੀਤ ਦੇ ਪਿਤਾ ਸਤਿੰਦਰ ਪਾਲ, ਪੰਜਾਬ ਪੁਲਿਸ ਵਿੱਚ ਇੱਕ ਸੇਵਾਮੁਕਤ ਇੰਸਪੈਕਟਰ ਹਨ। ਸੂਤਰਾਂ ਅਨੁਸਾਰ, ਇੰਦਰਪ੍ਰੀਤ ਲਾਰੈਂਸ ਗੈਂਗ ਦੇ ਵੀ ਨੇੜੇ ਹੈ ਅਤੇ ਉਸਦੇ ਗੋਲਡੀ ਬਰਾੜ, ਜੱਗੂ ਭਗਵਾਨਪੁਰੀਆ ਅਤੇ ਸੰਪਤ ਨਹਿਰਾ ਨਾਲ ਵੀ ਨੇੜਤਾ ਸੀ। ਇਸੇ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਨੇ ਪੋਸਟ ਪਾ ਕੇ ਘਟਨਾ ਦੀ ਜ਼ਿੰਮੇਵਾਰੀ ਲਈ ਐ। ਜਿਸ ਦੇ ਜਵਾਬ ਵਿਚ ਗੈਗਸਟਰ ਗੋਲਡੀ ਬਰਾੜ ਦੀ ਵੀ ਇੱਕ ਆਡੀਓ ਕਲਿੱਪ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ। ਹਾਲਾਂਕਿ ਇਸ ਕਲਿਪ ਗੋਲਡੀ ਬਰਾੜ ਦੀ ਹੀ ਐ, ਇਸ ਦੀ ਅਜੇ ਤਕ ਪੁਸ਼ਟੀ ਨਹੀਂ ਹੋਈ ਐ। ਪੁਲਿਸ ਵੱਲੋਂ ਘਟਨਾ ਨੂੰ ਗੈਗਵਾਰ ਨਾਲ ਜੋੜ ਕੇ ਵੇਖਿਆ ਜਾ ਰਿਹਾ ਐ। ਪੁਲਿਸ ਵੱਲੋਂ ਘਟਨਾ ਦੀ ਵੱਖ ਵੱਖ ਐਂਗਲਾਂ ਤੋਂ ਜਾਂਚ ਕੀਤੀ ਜਾ ਰਹੀ ਐ।

