
ਸਮਰਾਲਾ ਨੇੜਲੇ ਪਿੰਡ ਤੋਂ ਸ਼ਰਮਸ਼ਾਰ ਕਰਦੀ ਖਬਰ ਸਾਹਮਣੇ ਆਈ ਐ। ਇੱਥੇ ਇਕ 19 ਸਾਲਾ ਨੌਜਵਾਨ ਵੱਲੋਂ 6 ਸਾਲਾ ਬੱਚੀ ਨਾਲ ਜਬਰ ਜਨਾਹ ਕੀਤਾ ਗਿਆ ਐ। ਦੋਸ਼ੀ ਦੀ ਪਛਾਣ ਜਸਕਰਨ ਸਿੰਘ ਪੁੱਤਰ ਬਲਜੀਤ ਸਿੰਘ ਵਜੋਂ ਹੋਈ ਐ, ਜੋ ਪੀੜਤਾਂ ਦੇ ਪਰਿਵਾਰ ਦਾ ਨੇੜਲਾ ਰਿਸ਼ਤੇਦਾਰ ਦੱਸਿਆ ਜਾ ਰਿਹਾ ਐ। ਪੁਲਿਸ ਨੇ ਮੁਲਜਮ ਖਿਲਾਫ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਸਥਾਨਕ ਪੁਲਿਸ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਿਉਂਕਿ ਮਾਮਲਾ ਬੇਹੱਦ ਸੰਵੇਦਨਸ਼ੀਲ ਅਤੇ ਨਾਬਾਲਗ ਬੱਚੀ ਨਾਲ ਜੁੜਿਆ ਹੈ, ਇਸ ਲਈ ਪੁਲਿਸ ਨੇ ਮੁਲਜ਼ਮ ਖਿਲਾਫ਼ ਪੋਕਸੋ ਐਕਟ ਤਹਿਤ ਸਖ਼ਤ ਧਾਰਾਵਾਂ ਵਿੱਚ ਕੇਸ ਦਰਜ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਰਿਸ਼ਤੇਦਾਰੀ ਵਿੱਚੋਂ ਹੀ ਹੈ, ਜਿਸਨੇ ਰਿਸ਼ਤਿਆਂ ਨੂੰ ਤਾਰ-ਤਾਰ ਕਰਦੇ ਹੋਏ ਇਸ ਹਰਕਤ ਨੂੰ ਅੰਜਾਮ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

