ਮੋਗਾ ਪੁਲਿਸ ਦਾ ਨਸ਼ਿਆਂ ਖਿਲਾਫ਼ ਐਕਸ਼ਨ; 500 ਗਰਾਮ ਹੈਰੋਇਨ ਸਮੇਤ ਮੁਲਜਮ ਕਾਬੂ

0
13

ਮੋਗਾ ਸੀਆਈਏ ਸਟਾਫ ਨੇ ਨਸ਼ੇ ਦੀ ਖੇਪ ਸਮੇਤ ਇਕ ਮੁਲਜਮ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਕਾਬੂ ਕੀਤੇ ਮੁਲਜਮ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸ਼ੇਰਪੁਰ ਤਾਇਬਾ ਮੋਗਾ ਵਜੋਂ ਹੋਈ ਐ। ਪੁਲਿਸ ਨੇ ਇਸ ਦੇ ਕਬਜੇ ਵਿਚੋਂ 500 ਗਰਾਮ ਹੈਰੋਇਨ ਅਤੇ ਇਕ ਕਾਰ ਬਰਾਮਦ ਕੀਤੀ ਐ। ਪੁਲਿਸ ਨੇ ਮੁਲਜਮਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

ਜਾਣਕਾਰੀ ਅਨੁਸਾਰ ਪੁਲਿਸ ਨੂੰ ਮੁਖਬਰ ਖਾਸ ਤੋਂ ਇਤਲਾਹ ਮਿਲੀ ਸੀ ਕਿ ਹੈਰੋਇਨ ਵੇਚਣ ਦਾ ਧੰਦਾ ਕਰਦਾ ਸਖਸ ਕਾਰ  ਵਿਚ ਸਵਾਰ ਹੋ ਕੇ ਮੇਨ ਹਾਈਵੇ ਮੋਗਾ-ਜਲੰਧਰ ਰੋਡ ਤੇ ਫਲਾਈਓਵਰ ਹੇਠਾ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਹੈ। ਪੁਲਿਸ ਵੱਲੋਂ ਮੌਕੇ ਤੇ ਜਾ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਨੂੰ ਗ੍ਰਿਫਤਾਰ ਕਰਕੇ ਥਾਣਾ ਧਰਮਕੋਟ ਦੇ ਵਿੱਚ ਐਨਡੀਪੀਐਸ ਤਹਿਤ ਮਾਮਲਾ ਦਰਜ ਕੀਤਾ ਹੈ। ਅੱਜ ਉਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲੈ ਕੇ ਪੁੱਛਗਿਛ ਕੀਤੀ ਜਾਵੇਗੀ ਕਿ ਹੇਰੋਇਨ ਕਿੱਥੋਂ ਲੈ ਕੇ ਆਏ ਸੀ ਅਤੇ ਕਿਸ ਨੂੰ ਇਹ ਹੈਰੋਇਨ ਵੇਚਣੀ ਸੀ। ਪੁਲਿਸ ਦੇ ਦੱਸਣ ਮੁਤਾਬਕ  ਫੜੇ ਗਏ ਵਿਅਕਤੀ ਦੇ ਉੱਪਰ ਪਹਿਲਾਂ ਵੀ ਵੱਖ-ਵੱਖ ਧਾਰਾ ਦੇ ਅਧੀਨ ਦੋ ਮਾਮਲੇ ਦਰਜ ਹਨ।

LEAVE A REPLY

Please enter your comment!
Please enter your name here