ਫਰੀਦਕੋਟ ਅਦਾਲਤ ਅੱਗੇ ਮੁਲਜ਼ਮ ਦਾ ਆਤਮ ਸਮਰਪਣ; ਪਤਨੀ ਨਾਲ ਪ੍ਰੇਮ ਸਬੰਧਾਂ ਦੇ ਚਲਦਿਆਂ ਹੋਇਆ ਸੀ ਕਤਲ

0
16

ਪਤਨੀ ਨਾਲ ਪ੍ਰੇਮ ਸਬੰਧਾਂ ਦੇ ਚਲਦਿਆਂ ਪਤੀ ਦਾ ਕਤਲ ਮਾਮਲੇ ਨਾਮਜ਼ਦ ਦੋਸ਼ੀ ਨੇ ਫਰੀਦਕੋਟ ਅਦਾਲਤ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਐ। ਹਰਕੰਵਲਪ੍ਰੀਤ ਸਿੰਘ ਨਾਮ ਦੇ ਇਸ ਮੁਲਜਮ ਨੂੰ ਫਰੀਦਕੋਟ ਪੁਲਿਸ ਨੇ 4 ਦਿਨ ਪਹਿਲਾਂ ਭੇਦਭਰੀ ਹਾਲਤ ਵਿਚ ਹੋਏ ਕਤਲ ਮਾਮਲੇ ਵਿਚ ਨਾਮਜਦ ਕੀਤਾ ਸੀ, ਜਿਸ ਦੇ ਚਲਦਿਆਂ ਮੁਲਜਮ ਨੇ ਆਤਮ ਸਮਪਰਣ ਕੀਤਾ ਐ। ਪੁਲਿਸ ਨੇ ਅਦਾਲਤ ਦੀ ਇਤਲਾਹ ’ਤੇ ਮੁਲਜਮ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ।

ਦੱਸ ਦਈਏ ਕਿ ਬਠਿੰਡਾ ਦੇ ਬੱਲੂਆਣਾ ਪਿੰਡ ਦੇ ਰਹਿਣ ਵਾਲੇ ਹਰਕੰਵਲ ਪ੍ਰੀਤ ਸਿੰਘ ਨੂੰ ਚਾਰ ਦਿਨ ਪਹਿਲਾਂ ਫਰੀਦਕੋਟ ਦੇ ਪਿੰਡ ਸੁਖਾਂਵਾਲਾ ਵਿੱਚ ਪ੍ਰੇਮ ਸਬੰਧਾਂ ਕਾਰਨ ਇੱਕ ਨੌਜਵਾਨ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਮੁਲਜਮ ਨੇ ਮੰਗਲਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਅਦਾਲਤ ਦੀ ਸੂਚਨਾ ‘ਤੇ, ਸਦਰ ਥਾਣਾ ਪੁਲਿਸ ਨੇ ਉਸਨੂੰ ਅਧਿਕਾਰਤ ਤੌਰ ‘ਤੇ ਗ੍ਰਿਫਤਾਰ ਕਰ ਲਿਆ ਅਤੇ ਅਦਾਲਤ ਤੋਂ ਉਸਦਾ 3 ਦਿਨਾਂ ਦਾ ਰਿਮਾਂਡ ਪ੍ਰਾਪਤ ਕੀਤਾ। ਇਸ ਮਾਮਲੇ ਵਿੱਚ, ਪੁਲਿਸ ਪਹਿਲਾਂ ਹੀ ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ ਨੂੰ ਗ੍ਰਿਫਤਾਰ ਕਰ ਚੁੱਕੀ ਹੈ, ਜਿਸਨੂੰ ਅਦਾਲਤ ਨੇ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ।

ਦੱਸਣਯੋਗ ਹੈ ਕਿ ਫਰੀਦਕੋਟ ਦੇ ਪਿੰਡ ਸੁਖਾਂਵਾਲਾ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਦਾ ਵਿਆਹ ਫਰੀਦਕੋਟ ਦੀ ਰਹਿਣ ਵਾਲੀ ਰੁਪਿੰਦਰ ਕੌਰ ਨਾਲ ਹੋਇਆ ਸੀ। ਉਹ ਵਿਆਹ ਤੋਂ ਬਾਅਦ 2024 ਵਿੱਚ ਕੈਨੇਡਾ ਚਲੀ ਗਈ ਸੀ, ਜਿੱਥੇ ਉਸਦੀ ਮੁਲਾਕਾਤ ਬਠਿੰਡਾ ਦੇ ਹਰਕੰਵਲ ਪ੍ਰੀਤ ਨਾਲ ਹੋਈ ਸੀ। ਇਸ ਸਮੇਂ ਦੌਰਾਨ ਰੁਪਿੰਦਰ ਕੌਰ ਡਿਪੋਰਟ ਹੋਣ ਤੋਂ ਬਾਅਦ ਵਾਪਸ ਪੰਜਬਾ ਆ ਗਈ।

ਬਾਅਦ ਵਿਚ ਹਰਕੰਵਲ ਵੀ ਡਿਪੋਰਟ ਹੋਣ ਤੋਂ ਬਾਅਦ ਭਾਰਤ ਵਾਪਸ ਆ ਗਿਆ ਸੀ ਅਤੇ ਦੋਵਾਂ ਵਿਚਕਾਰ ਸਬੰਧ ਬਰਕਰਾਰ ਰਹੇ। ਤਿੰਨ ਦਿਨ ਪਹਿਲਾਂ ਦੋਵਾਂ ਨੇ ਗੁਰਵਿੰਦਰ ਨੂੰ ਖਤਮ ਕਰਨ ਲਈ ਉਸਦਾ ਕਤਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਰੁਪਿੰਦਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ, ਪਰ ਉਸਦਾ ਪ੍ਰੇਮੀ ਫਰਾਰ ਹੋ ਗਿਆ ਸੀ, ਜਿਸਨੇ ਅੱਜ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਐ।

LEAVE A REPLY

Please enter your comment!
Please enter your name here