ਲੋਕ ਸਭਾ ਅੰਦਰ ਗੂੰਜਿਆਂ ਪੰਜਾਬ ਅੰਦਰ ਆਏ ਹੜ੍ਹਾਂ ਦਾ ਮੁੱਦਾ; ਆਪ ਸਾਂਸਦ ਮਾਲਵਿੰਦਰ ਕੰਗ ਨੇ ਤੁਰੰਤ ਰਾਹਤ ਦੀ ਰੱਖੀ ਮੰਗ

0
17

ਪੰਜਾਬ ਅੰਦਰ ਬੀਤੇ ਬਰਸਾਤਾਂ ਦੇ ਮੌਸਮ ਦੌਰਾਨ ਆਏ ਹੜ੍ਹਾਂ ਦਾ ਮੁੱਦਾ ਲੋਕ ਸਭਾ ਅੰਦਰ ਗੂੰਜਿਆਂ ਐ। ਪੰਜਾਬ ਦੇ ਸੰਸਦ ਮੈਂਬਰਾਂ ਨੇ ਹੋਏ ਨੁਕਸਾਨ ਦਾ ਮੁੱਦਾ ਚੁੱਕਦਿਆਂ ਹੜ੍ਹ ਪੀੜਤਾਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਰੱਖੀ ਐ। ਜ਼ੀਰੋ ਆਵਰ ਦੌਰਾਨ ਇਹ ਮੁੱਦਾ ਉਠਾਉਂਦਿਆਂ, ਆਮ ਆਦਮੀ ਪਾਰਟੀ  ਦੇ ਸਾਂਦ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਗਸਤ-ਸਤੰਬਰ ਵਿੱਚ ਜਦੋਂ ਸੂਬੇ ਨੂੰ ਭਾਰੀ ਬਾਰਿਸ਼ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬ ਦੇ 6 ਜ਼ਿਲ੍ਹਿਆਂ ਦੇ 2,500 ਪਿੰਡਾਂ ਵਿੱਚ ਕਿਸਾਨਾਂ ਨੂੰ ਕਾਫ਼ੀ ਨੁਕਸਾਨ ਹੋਇਆ। 5 ਲੱਖ ਏਕੜ ਤੋਂ ਵੱਧ ਖੜ੍ਹੀਆਂ ਅਤੇ ਤਿਆਰ ਫਸਲਾਂ ਨੂੰ ਨੁਕਸਾਨ ਪਹੁੰਚਿਆ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਪ੍ਰਭਾਵਿਤ ਖੇਤਰ ਸਾਰੇ ਸਰਹੱਦੀ ਜ਼ਿਲ੍ਹੇ ਹਨ, ਜਿੱਥੇ ਲੋਕਾਂ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਭਾਰਤੀ ਫੌਜ ਨਾਲ ਮੋਢੇ ਨਾਲ ਮੋਢਾ ਜੋੜ ਕੇ ਲੜਾਈ ਲੜੀ ਸੀ।
ਕੰਗ ਨੇ ਕਿਹਾ ਕਿ ਕੁਦਰਤੀ ਆਫ਼ਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਕੇਂਦਰੀ ਮੰਤਰੀਆਂ ਨੇ ਪੰਜਾਬ ਦਾ ਦੌਰਾ ਕੀਤਾ ਸੀ, ਪਰ ਸੂਬੇ ਨੂੰ ਕੇਂਦਰ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਪੈਕੇਜ ਦਾ ਇੱਕ ਪੈਸਾ ਵੀ ਨਹੀਂ ਮਿਲਿਆ। ਭਾਰਤ ਸਰਕਾਰ ਦੇ ਕਈ ਮੰਤਰੀਆਂ ਨੇ ਦੌਰਾ ਕੀਤਾ ਪਰ ਸਰਕਾਰ ਵੱਲੋਂ ਸੂਬੇ ਨੂੰ ਠੀਕ ਕਰਨ ਲਈ ਇੱਕ ਵੀ ਰੁਪਿਆ ਨਹੀਂ ਦਿੱਤਾ ਗਿਆ।
ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਜਦੋਂ ਬਿਹਾਰ ਵਿੱਚ ਚੋਣਾਂ ਹੁੰਦੀਆਂ ਹਨ ਤਾਂ ਤੁਸੀਂ 50,000 ਕਰੋੜ ਰੁਪਏ, 70,000 ਕਰੋੜ ਰੁਪਏ, 80,000 ਕਰੋੜ ਰੁਪਏ ਜਾਂ 90,000 ਕਰੋੜ ਰੁਪਏ ਦੀ ਬੋਲੀ ਲਗਾਉਂਦੇ ਹੋ। ਇੱਕ ਪਾਸੇ, ਪੰਜਾਬ ਉਹ ਸੂਬਾ ਹੈ, ਜਿਸ ਨੇ ਸਾਡੀ ਆਜ਼ਾਦੀ ਅਤੇ ਸਾਡੇ ਅਨਾਜ ਭੰਡਾਰਾਂ ਨੂੰ ਭਰਨ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ। ਮੇਰਾ ਮੰਨਣਾ ਹੈ ਕਿ ਮੁਸ਼ਕਲ ਸਮੇਂ ਵਿੱਚ ਉਸ ਸੂਬੇ ਨੂੰ ਉਸ ਦੇ ਆਪਣੇ ਹੀ ਕਿਸਮਤ ‘ਤੇ ਛੱਡ ਦੇਣ ਤੋਂ ਵੱਡਾ ਕੋਈ ਵਿਤਕਰਾ ਨਹੀਂ ਹੋ ਸਕਦਾ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਦੀ ਮਦਦ ਲਈ 50,000 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਐਲਾਨ ਕੀਤਾ ਜਾਵੇ।

LEAVE A REPLY

Please enter your comment!
Please enter your name here