
ਮੋਗਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਚਾਰ ਜਣਿਆਂ ਨੂੰ 280 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਐ। ਸੀਆਈਏ ਸਟਾਫ ਨੇ ਇਹ ਬਰਾਮਦਗੀ ਸਰਦੂਲਗੜ੍ਹ ਨੇੜੇ ਸ਼ੱਕੀ ਹਾਲਤ ਵਿਚ ਖੜ੍ਹੀਆਂ ਦੋ ਕਾਰਾਂ ਵਿਚ ਬੈਠੇ ਚਾਰ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਤਲਾਸੀ ਲਈ ਗਈ ਤਾਂ ਉਨ੍ਹਾਂ ਕੋਲੋਂ 280 ਗਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜਮ ਹਰਿਆਣਾ ਦੇ ਫਤਿਆਬਾਦ ਜਿਲ੍ਹੇ ਦੇ ਵਾਸੀ ਹਨ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਨਸਾ ਦੇ ਐਸਪੀਐਚ ਪ੍ਰਦੀਪ ਸੰਧੂ ਨੇ ਦੱਸਿਆ ਕਿ ਸੀਆਈਏ ਸਟਾਫ ਦੀ ਟੀਮ ਵੱਲੋਂ ਸਰਦੂਲਗੜ੍ਹ ਦੇ ਨਜ਼ਦੀਕ ਖੈਰਾ ਰੋਡ ਤੇ ਦੋ ਕਾਰਾਂ ਵਰਨਾ ਕਾਰ ਅਤੇ ਆਈ 10 ਕਾਰ ਖੜੀਆਂ ਦੇਖੀਆਂ। ਪੁਲਿਸ ਨੇ ਸ਼ੱਕ ਤੇ ਆਧਾਰ ਤੇ ਤਲਾਸ਼ੀ ਲਈ, ਜਿਸ ਦੌਰਾਨ ਉਨ੍ਹਾਂ ਕੋਲੋਂ 280 ਗਰਾਮ ਹੈਰੋਇਨ ਬਰਾਮਦ ਹੋਈ। ਮੁਲਜਮਾਂ ਦੀ ਪਛਾਣ ਪਛਾਣ ਸ਼ੁਭਮ ਕੁਮਾਰ ਔਰ ਸਿਬੂ ਮੋਹਿਤ ਕੁਮਾਰ ਜਤਿਨ ਕੁਮਾਰ ਅਤੇ ਸੰਜੇ ਕੁਮਾਰ ਵਾਸੀ ਫਤਿਆਬਾਦ ਹਰਿਆਣਾ ਵਜੋਂ ਹੋਈ ਐ। ਪੁਲਿਸ ਨੇ ਮੁਲਜਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਇਨ੍ਹਾਂ ਵਿਚੋਂ ਸ਼ੁਭਮ ਕੁਮਾਰ ’ਤੇ ਪਹਿਲਾਂ ਵੀ ਮਾਮਲੇ ਦਰਜ ਹਨ।

