
ਬਠਿੰਡਾ ਪੁਲਿਸ ਨੇ ਦੋ ਸਕੇ ਭਰਾਵਾਂ ਦੇ ਕਤਲ ਮਾਮਲੇ ਵਿਚ 3 ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਐ ਜਦਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਐ। ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਧਿਰ ਨੇ ਦੂਜੀ ਧਿਰ ਦੇ ਦੋ ਸਕੇ ਭਰਾਵਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਪੁਲਿਸ ਨੇ ਪੰਜ ਜਣਿਆਂ ਖਿਲਾਫ ਮਾਮਲਾ ਦਰਜ ਕਰ ਕੇ ਦੋ ਨੂੰ ਪਹਿਲਾਂ ਗਿਫਤਾਰ ਕਰ ਲਿਆ ਸੀ ਅਤੇ ਦੋਸ਼ੀ ਨੂੰ ਚੇਨਈ ਤੋਂ ਗ੍ਰਿਫਤਾਰ ਕੀਤਾ ਐ। ਪੁਲਿਸ ਵੱਲੋਂ ਹੁਣ ਤਕ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਐ ਜਦਕਿ ਦੋ ਦੀ ਭਾਲ ਜਾਰੀ ਐ।
ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਪੀ ਸਿਟੀ ਨਰਿੰਦਰ ਸਿੰਘ ਨੇ ਕਿਹਾ ਹੈ ਕਿ ਕੁਝ ਦਿਨ ਪਹਿਲਾ ਮਾਮੂਲੀ ਲੜਾਈ ਦੇ ਚਲਦਿਆਂ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੌਰਾਨ ਇੱਕ ਧਿਰ ਨੇ ਦੋ ਸਕੇ ਭਰਾਵਾਂ ਉੱਪਰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਐ। ਇਸ ਹਮਲੇ ਵਿਚ ਧਰਮਿੰਦਰ ਨਾਮ ਦੇ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ ਜਦਕਿ ਕੁਝ ਦਿਨਾਂ ਬਾਅਦ ਉਸਦੇ ਭਰਾ ਦੀ ਜਤਿੰਦਰ ਦੀ ਵੀ ਮੌਤ ਹੋ ਗਈ ਸੀ।
ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਉਤੇ ਪੰਜ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਟੀਮਾਂ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਤੀਜੇ ਵਿਅਕਤੀ ਨੂੰ ਹੁਣ ਚਨਈ ਤੋਂ ਗ੍ਰਿਫਤਾਰ ਕੀਤਾ ਹੈ। ਦੋ ਫਰਾਰ ਦੋਸ਼ੀਆਂ ਦੀ ਭਾਲ ਵੀ ਜਾਰੀ ਐ। ਪੁਲਿਸ ਨੇ ਮੁਲਜਮਾਂ ਕੋਲੋਂ ਕਤਲ ਸਮੇਂ ਵਰਤੇ ਕਿਰਪਾਨਾਂ, ਲੋਹੇ ਦੇ ਕਾਪੇ, ਲੋਹੇ ਦੀਆਂ ਰਾੜਾਂ ਤੇ ਹੋਰ ਮਾਰੂ ਹਥਿਆਰ ਬਰਾਮਦ ਕੀਤੇ ਗਏ ਹਨ।

