
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਪੰਜਾਬ ਸਰਕਾਰ ਨੂੰ ਘੇਰਿਆ ਐ। ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਗੁੰਡਾਗਰਦੀ ਦੇ ਇਲਜਾਮ ਲਾਉਂਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਚੋਣਾਂ ਧੱਕੇ ਨਾਲ ਜਿੱਤਣਾ ਚਾਹੁੰਦੀ ਐ। ਉਨ੍ਹਾਂ ਕਿਹਾ ਕਿ ਸਰਕਾਰ ਇਹ ਸਾਰਾ ਕੁੱਝ ਪਾਰਟੀ ਦੀ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਦੀ ਸ਼ਹਿ ’ਤੇ ਕਰ ਰਹੀ ਐ। ਉਨ੍ਹਾਂ ਕਿਹਾ ਕਿ ਪੂਰਾ ਪੁਲਿਸ ਪ੍ਰਸਾਸਨ ਆਮ ਆਦਮੀ ਪਾਰਟੀ ਦੇ ਕਰਿੰਦੇ ਵਾਂਗ ਵਿਚਰ ਰਿਹਾ ਐ।
ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਜਿੱਤਣ ਲਈ ਹਰ ਹੱਥਕੰਡਾ ਵਰਤ ਰਹੀ ਐ। ਇੱਥੋਂ ਤਕ ਕਿ ਗੈਂਗਸਟਰਾਂ ਦਾ ਸਾਥ ਲੈਣ ਤੋਂ ਵੀ ਝਿਜਕ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਗੈਂਗਸਟਰਾਂ ਨਾਲ ਗਠਜੋੜ ਐ, ਜਿਸ ਦੀ ਵਰਤੋਂ ਚੋਣਾਂ ਵਾਲੇ ਕਰ ਰਹੀ ਐ। ਲਾਰੈਸ਼ ਬਿਸ਼ਨੋਈ ਦੀ ਇੰਟਰਵਿਊ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਆਗੂ ਮੁਨੀਸ਼ ਸਿਸੋਦੀਆ ਦੇ ਚੋਣਾਂ ਜਿੱਤਣ ਲਈ ਹਰ ਹਰਬਾ ਵਰਤਣ ਦਾ ਦਿੱਤਾ ਬਿਆਨ ਸੱਚ ਸਾਬਤ ਹੋ ਰਿਹਾ ਐ। ਉਨ੍ਹਾਂ ਕਿਹਾ ਕਿ ਕਾਂਗਰਸ ਇਹ ਗੱਲਾਂ ਨਹੀਂ ਭੁੱਲੇਗੀ ਅਤੇ ਸਰਕਾਰ ਆਉਣ ਤੇ ਗਲਤ ਕੰਮ ਕਰਨ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

