
ਅੰਮ੍ਰਿਤਸਰ ਅਧੀਨ ਆਉਂਦੇ ਭਿੰਡੀਆਂ ਸੈਦਾਂ ਹਲਕੇ ਵਿੱਚ ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਮੌਕੇ ਹਾਲਾਤ ਉਸ ਵੇਲੇ ਤਣਾਅਪੂਰਨ ਹਾਲਾਤ ਬਣ ਗਏ, ਜਦੋਂ ਆਪ ਦੇ ਜ਼ਿਲ੍ਹ ਪ੍ਰੀਸ਼ਦ ਉਮੀਦਵਾਰ ਲਖਵਿੰਦਰ ਸਿੰਘ ਅਤੇ ਉਹਦੇ ਸਾਥੀਆਂ ‘ਤੇ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਗੋਲੀ ਲੱਗਣ ਨਾਲ ਆਪ ਉਮੀਦਵਾਰ ਸਮੇਤ ਦੇ ਜਣੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਐ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਐ। ਹਮਲੇ ਦੇ ਇਲਜ਼ਾਮ ਕਾਂਗਰਸੀ ਵਰਕਰਾਂ ַਉਤੇ ਲੱਗੇ ਨੇ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਐ।
ਆਪ ਆਗੂਆਂ ਦੇ ਦੱਸਣ ਮੁਤਾਬਕ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਖਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਸ਼ਾਂਤੀਪੂਰਨ ਤਰੀਕੇ ਨਾਲ ਕੈਂਪੇਨ ਲਈ ਨਿਕਲੇ ਸਨ। ਦਾਅਵੇ ਅਨੁਸਾਰ ਕਾਂਗਰਸ ਆਗੂਆਂ ਦੇ ਇਸ਼ਾਰੇ ‘ਤੇ ਵਰਕਰਾਂ ਨੇ ਉਨ੍ਹਾਂ ਨੂੰ ਘੇਰ ਕੇ ਦਾਤਰ, ਰਿਵਾਲਵਰ ਤੇ 12 ਬੋਰ ਦੇ ਹਥਿਆਰਾਂ ਨਾਲ ਹਮਲਾ ਕੀਤਾ। ਹਮਲੇ ਵਿੱਚ ਬਿੱਲਾ ਨਾਮਕ ਨੌਜਵਾਨ ਸਮੇਤ ਕਈ ਵਰਕਰ ਜਖ਼ਮੀ ਹੋਏ।
ਪਾਰਟੀ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਨੇ ਵੀ ਹਸਪਤਾਲ ਪਹੁੰਚ ਕੇ ਜਖ਼ਮੀਆਂ ਦੇ ਪਰਿਵਾਰਾਂ ਨਾਲ ਹਾਲ–ਚਾਲ ਪੁੱਛਿਆ ਅਤੇ ਦੋਸ਼ੀਆਂ ‘ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਹਨਾਂ ਨੇ ਕਿਹਾ ਕਿ, “ਸਾਡੇ ਸਾਥੀ ਭਲੇਮਾਨ ਲੋਕ ਹਨ। ਇਹ ਹਮਲੇ ਕਾਂਗਰਸ ਦੀ ਪੁਰਾਣੀ ਰਵਾਇਤ ਦਾ ਹਿੱਸਾ ਹਨ। ਚੋਣ ਜ਼ਾਬਤੇ ਦੌਰਾਨ ਨਾਜਾਇਜ਼ ਹਥਿਆਰਾਂ ਨਾਲ ਗੋਲੀਬਾਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
AAP ਆਗੂਆਂ ਦਾ ਦਾਅਵਾ ਹੈ ਕਿ ਹਮਲਾ ਪੂਰੀ ਸਿਆਸੀ ਸ਼ਹਿ ਨਾਲ ਕੀਤਾ ਗਿਆ ਅਤੇ ਕਾਂਗਰਸੀ ਉਮੀਦਵਾਰ ਨੇ ਦਬਾਅ ਹੇਠ ਅੱਜ ਆਪਣੀ ਨਾਮਜ਼ਦਗੀ ਵਾਪਸ ਲੈਣ ਲਈ SDM ਕੋਲ ਅਰਜ਼ੀ ਦਿੱਤੀ, ਜਿਸ ਨੂੰ ਉਹ AAP ਦੇ ਉਮੀਦਵਾਰ ਦੀ ਵਧ ਰਹੀ ਲੋਕਪ੍ਰਿਯਤਾ ਦਾ ਨਤੀਜਾ ਦੱਸ ਰਹੇ ਹਨ। ਦੂਜੇ ਪਾਸੇ, ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਚਾਰ ਜਖ਼ਮੀ ਹਸਪਤਾਲ ‘ਚ ਦਾਖਲ ਹਨ, ਅਤੇ ਡਾਕਟਰੀ ਰਿਪੋਰਟ ਅਨੁਸਾਰ ਗੋਲੀ ਲੱਗਣ ਦੇ ਨਿਸ਼ਾਨ ਵੀ ਮੌਜੂਦ ਹਨ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸ਼ੁਰੂਆਤੀ ਤਕਰਾਰ ਨਾਂਮਜ਼ਦਗੀ ਦੇ ਦੌਰਾਨ ਹੋਈ ਸੀ, ਜਿਸ ਤੋਂ ਬਾਅਦ ਅੱਜ ਹਮਲਾ ਹੋਇਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਘਟਨਾ ਵਿਚ ਜੋ ਵੀ ਦੋਸ਼ੀ ਪਾਇਆ ਹੋਇਆ ਉਸ ਖਿਲਾਫ ਪਰਚਾ ਦਰਜ ਕਰ ਕੇ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਬਰਾਮਦ ਕਰ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਐ ਤਾਂ ਜੋ ਚੋਣਾਂ ਵਿੱਚ ਹਿੰਸਾ ਨੂੰ ਰੋਕਿਆ ਜਾ ਸਕੇ।

