
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਬੀਬੀਐਮਬੀ ਉਤੇ ਨੰਗਲ ਵਾਸੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਇਲਜਾਮ ਲਾਏ ਨੇ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਬੀਬੀਐਮਬੀ ਵੱਲੋਂ ਨੰਗਲ ਸ਼ਹਿਰ ਦੇ ਕੁੱਝ ਲੋਕਾਂ ਨੂੰ ਘਰ ਤੇ ਦੁਕਾਨਾਂ ਢਾਹੁਣ ਦੇ ਡਰਾਵੇ ਦਿੱਤੇ ਜਾ ਰਹੇ ਨੇ। ਉਨ੍ਹਾਂ ਨੰਗਲ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇਸ ਜ਼ਮੀਨ ਦੀ ਮਲਕੀਅਤ ਪੰਜਾਬ ਸਰਕਾਰ ਕੋਲ ਐ, ਇਸ ਲਈ ਬੀਬੀਐਮਬੀ ਨੂੰ ਲੋਕਾਂ ਨਾਲ ਧੱਕਾ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਪਾਨ ਦੌਰੇ ਤੇ ਗਏ ਹੋਏ ਨੇ ਅਤੇ ਜਿਵੇਂ ਵੀ ਮੁੱਖ ਮੰਤਰੀ ਵਾਪਸ ਆਉਂਦੇ ਨੇ, ਉਹ ਇਲਾਕੇ ਦੇ ਲੋਕਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਕੇ ਮਸਲੇ ਦਾ ਸੁਖਾਵਾ ਹੱਲ ਲੱਭਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਹ ਜ਼ਮੀਨਾਂ ਦੀ ਮਾਲਕੀ ਦਾ ਹੱਕ ਪੰਜਾਬ ਸਰਕਾਰ ਕੋਲ ਐ ਅਤੇ ਬੀਬੀਐਮਬੀ ਬਿਨਾਂ ਵਜ੍ਹਾਂ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਐ।
ਉਨ੍ਹਾਂ ਕਿਹਾ ਕਿ ਹਲਕੇ ਦੀ ਨੁਮਾਇੰਦਗੀ ਕਰਦੇ ਹੋਣ ਕਾਰਨ ਉਹ ਸ਼ਹਿਰ ਦੇ ਕਿਸੇ ਵੀ ਵਾਸੀ ਨਾਲ ਧੱਕਾ ਨਹੀਂ ਹੋਣ ਦੇਣਗੇ ਅਤੇ ਕਿਸੇ ਦੀ ਵੀ ਛੱਤ ਜਾ ਦੁਕਾਨ ਨਹੀਂ ਢਹਿਣ ਦੇਣਗੇ ਅਤੇ ਇਸ ਖਿਲਾਫ ਡੱਟ ਕੇ ਲੜਾਈ ਲੜਣਗੇ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਵੀ ਇਸ ਮਸਲੇ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਐ ਤਾਂ ਜੋ ਬੀਬੀਐਮਬੀ ਦੇ ਬਿਨਾਂ ਕੀਤੇ ਜਾ ਰਹੇ ਧੱਕੇ ਦਾ ਜਵਾਬ ਦਿੱਤਾ ਜਾ ਸਕੇ।

