

ਦੇਸ਼ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਿਸ਼ਵ ਸਾਂਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦੀਆ ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਰਾਸ਼ਟਰਪਤੀ ਭਵਨ ਤੋਂ ਨਿਰਵਿਤ ਹੌਣ ਉਪਰੰਤ ਪਹਿਲ ਵਾਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਪ ਰਾਸ਼ਟਰਪਤੀ ਦੇ ਅਹੁਦੇ ਉਤੇ ਰਹਿਣ ਦੌਰਾਨ ਉਹਨਾਂ ਦੀ ਗੁਰੂ ਘਰ ਨਤਮਸਤਕ ਹੋਣ ਦੀ ਇੱਛਾ ਸੀ ਜੋ ਹੁਣ ਪੂਰੀ ਹੋਈ ਐ।
ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਿਰਫ਼ ਸਿੱਖ ਧਰਮ ਨਹੀਂ ਸਗੋਂ ਸਾਰੇ ਧਰਮਾਂ ਦੇ ਲੋਕਾਂ ਲਈ ਪਵਿੱਤਰ ਅਤੇ ਆਦਰਸ਼ ਸਥਾਨ ਹੈ, ਜਿਥੇ ਹਰ ਕੋਈ ਸ਼ਰਧਾ ਨਾਲ ਮੱਥਾ ਟੇਕਣ ਲਈ ਆਉਂਦਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਇਸ ਪਵਿੱਤਰ ਸਥਾਨ ਤੋਂ ਮਿਲਣ ਵਾਲੀ ਪ੍ਰੇਰਣਾ ਨਾਲ ਦੇਸ਼ ਦੇ ਲੋਕਾਂ ਵਿੱਚ ਭਾਈਚਾਰਾ, ਏਕਤਾ ਅਤੇ ਸਮਰਸਤਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦੱਸਿਆ ਕਿ ਦਰਬਾਰ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਉਹ ਦੁਰਗਿਆਨਾ ਮੰਦਰ ਵਿੱਚ ਵੀ ਦਰਸ਼ਨ ਕਰਨ ਜਾਣਗੇ।

