
ਬਟਾਲਾ ਦੇ ਸਟਾਫ ਰੋਡ ਤੇ ਬੀਤੀ ਰਾਤ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਕਾਰ ਦੀ ਸਾਈਡ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੌਰਾਨ ਗੋਲੀਆਂ ਚੱਲ ਗਈਆਂ। ਇਸ ਦੌਰਾਨ ਦੋ ਨੌਜਵਾਨਾਂ ਦੀਆਂ ਲੱਤਾਂ ਵਿਚ ਗੋਲੀਆਂ ਲੱਗੀਆਂ ਨੇ, ਜਿਨ੍ਹਾਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਐ। ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਜਖਮੀ ਨੇ ਕਿਹਾ ਕਿ ਅਸੀਂ ਅਣਪਛਾਤੇ ਕਾਰ ਸਵਾਰਾਂ ਨੂੰ ਕਾਰ ਸਾਈਡ ਤੇ ਕਰਨ ਲਈ ਕਿਹਾ ਸੀ ਪਰ ਉਨ੍ਹਾਂ ਨੇ ਸਾਡੇ ਉਤੇ ਗੋਲੀਆਂ ਚਲਾ ਦਿੱਤੀਆਂ। ਜ਼ਖਮੀ ਦੇ ਪਿਤਾ ਨੇ ਵੀ ਹਮਲਾਵਰਾਂ ਨਾਲ ਕੋਈ ਜਾਣ-ਪਛਾਣ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲੜਕੇ ਦੇ ਗੋਲੀ ਲੱਗਣ ਬਾਰੇ ਫੋਨ ਆਇਆ ਸੀ, ਜਿਸ ਤੋਂ ਬਾਦ ਉਹ ਮੌਕੇ ਤੇ ਪਹੁੰਚੇ ਹਨ।
ਸਰਕਾਰੀ ਹਸਪਤਾਲ ਦੇ ਡਾਕਟਰਾਂ ਮੁਤਾਬਕ ਉਨ੍ਹਾਂ ਕੋਲ ਦੋ ਨੌਜਵਾਨ ਆਏ ਸਨ ਜਿਨਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਸੀ। ਦੋਵਾਂ ਦੀ ਹਾਲਤ ਸਥਿਤ ਸੀ, ਜਿਸ ਦੇ ਚਲਦਿਆਂ ਦੋਵਾਂ ਨੂੰ ਮੁਢਲੀ ਸਹਾਇਤਾ ਤੋਂ ਬਾਅਦ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

