
ਬਰਨਾਲਾ ਪੁਲਿਸ ਨੇ ਬੀਤੇ ਦਿਨ ਬੱਸ ਸਟੈਂਡ ਨੇੜੇ ਦੁਕਾਨਦਾਰ ਤੇ ਹਮਲਾ ਕਰ ਕੇ ਮੋਬਾਈਲ ਫੋਨ ਖੋਹਣ ਦਾ ਮਾਮਲਾ ਸੁਲਝਾ ਲਿਆ ਐ। ਪੁਲਿਸ ਨੇ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਐ ਜਦਕਿ ਤਿੰਨ ਹੋਰ ਦੀ ਭਾਲ ਕੀਤੀ ਜਾ ਰਹੀ ਐ। ਪੁਲਿਸ ਵੱਲੋਂ ਮੁਲਜਮਾਂ ਦਾ ਰਿਮਾਂਡ ਲੈ ਕੇ ਅਗਲੀ ਪੁਛਗਿੱਛ ਕੀਤੀ ਜਾ ਰਹੀ ਐ। ਪੁਲਿਸ ਨੂੰ ਮੁਲਜਮਾਂ ਦੀ ਅਗਲੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਤਬੀਰ ਬੈਂਸ ਨੇ ਦੱਸਿਆ ਕਿ ਪਿਛਲੇ ਦਿਨੀਂ ਬੱਸ ਸਟੈਂਡ ਨਜਦੀਕ ਇੱਕ ਮਨੀ ਐਕਸਚੇਂਜ ਵਾਲੀ ਦੁਕਾਨ ਉਤੇ ਚਾਰ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ ਅਤੇ ਮੋਬਾਇਲ ਫੋਨ ਸਨੈਚ ਕਰ ਲਿਆ ਸੀ। ਇਸ ਸਬੰਧੀ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ।
ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਦੋਸ਼ੀਆਂ ਨੂੰ ਟਰੇਸ ਕੀਤਾ ਗਿਆ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪੰਜ ਆਰੋਪੀ ਸਨ ਜਿਨਾਂ ਵਿੱਚੋਂ ਚਾਰ ਵੱਲੋਂ ਦੁਕਾਨ ਉਤੇ ਹਮਲਾ ਕੀਤਾ ਗਿਆ ਅਤੇ ਇਕ ਆਰੋਪੀ ਵੱਲੋਂ ਰੇਕੀ ਕੀਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿਚ ਦੋ ਦੋਸ਼ੀ ਕਾਬੂ ਕਰ ਲਏ ਗਏ ਹਨ ਜਿੰਨਾਂ ਕੋਲੋਂ ਪੁੱਛਗਿੱਛ ਜਾਰੀ ਹੈ ਤੇ ਬਾਕੀ ਦੋਸ਼ੀਆਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ ਜੋ ਜਲਦੀ ਹੀ ਕਾਬੂ ਕਰ ਲਏ ਜਾਣਗੇ।

