ਫਗਵਾੜਾ ’ਚ ਘਰ ਦੇ ਬਾਹਰ ਖੜ੍ਹੀਆਂ ਕਾਰਾਂ ਨੂੰ ਅੱਗ; ਸ਼ਰਾਰਤੀ ਅਨਸਰ ’ਤੇ ਸ਼ੱਕ, ਪੁਲਿਸ ਕਰ ਰਹੀ ਜਾਂਚ

0
13

ਫਗਵਾੜਾ ਸ਼ਹਿਰ ਅੰਦਰ ਬੀਤੀ ਰਾਤ ਹਾਲਾਤ ਉਸ ਵੇਲੇ ਅਫਰਾ ਤਫਰਾ ਵਾਲੇ ਬਣ ਗਏ ਜਦੋਂ ਘਰ ਦੇ ਬਾਹਰ ਖੜੀਆਂ ਗੱਡੀਆਂ ਨੂੰ ਭੇਦਭਰੀ ਹਾਲਤ ਵਿਚ ਅੱਗ ਲੱਗ ਗਈ। ਅੱਗ ਨਾਲ ਚਾਰ ਗੱਡੀਆਂ ਨੂੰ ਕਾਫੀ ਨੁਕਸਾਨ ਪਹੁੰਚਿਆ ਐ। ਪੀੜਤ ਪਰਿਵਾਰ ਨੇ ਇਹ ਅੱਗ ਕਿਸੇ ਸ਼ਰਾਰਤੀ ਅਨਸਰ ਵੱਲੋਂ ਲਗਾਏ ਜਾਣ ਦੀ ਸ਼ੰਕਾ ਜਾਹਰ ਕੀਤੀ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਚੈਨ ਨਗਰ ਦੇ ਰਹਿਣ ਵਾਲੇ ਕੁਲਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਢਾਈ ਕੁ ਵਜੇ ਜਦੋਂ ਉਹ ਅਤੇ ਪਰਿਵਾਰ ਦੇ ਮੈਂਬਰ ਸੋ ਰਹੇ ਸਨ ਤਾਂ ਬਾਹਰੋਂ ਅਚਾਨਕ ਤੇਜ਼ ਸ਼ੋਰ ਸੁਣਾਈ ਦਿੱਤਾ। ਜਦੋਂ ਉਹ ਬਾਹਰ ਨਿਕਲੇ ਤਾਂ ਘਰ ਦੇ ਬਾਹਰ ਖੜੀਆਂ ਤਿੰਨੋਂ ਗੱਡੀਆਂ ਨੂੰ ਅੱਗ ਲੱਗੀ ਹੋਈ ਸੀ। ਕੁਲਦੀਪ ਸਿੰਘ ਦੇ ਮੁਤਾਬਿਕ ਉਹਨਾਂ ਨੇ ਫਾਇਰ ਬਿਗਰੇਡ ਫਗਵਾੜਾ ਨੂੰ ਫੋਨ ਕੀਤਾ ਤੇ ਮੌਕੇ ਤੇ ਪਹੁੰਚੇ ਫਾਇਰ ਦੀ ਟੀਮ ਨੇ ਕਾਫੀ ਮਿਹਨਤ ਨਾਲ ਤੇ ਇੱਕ ਫਾਇਰ ਟੈਂਡਰ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਪਰੰਤੂ ਤਿੰਨੋ ਗੱਡੀਆਂ ਪੂਰੀ ਤਰ੍ਹਾਂ ਸੜ ਕੇ ਸੂਆਹ ਹੋ ਗਈਆਂ।

ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਨੂੰ ਸ਼ੱਕ ਹੈ ਕਿ ਕਿਸੇ ਨੇ ਸੋਚ ਸਮਝ ਕੇ ਇਹ ਅੱਗ ਲਗਾਈ ਹੈ ਤੇ ਪੂਰੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਆ ਤੇ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ ਤੇ ਪਹੁੰਚਿਆ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here