
ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਿੱਲੀ ਤੋਂ ਵਿਸ਼ੇਸ਼ ਤੌਰ ਤੇ ਪਹੁੰਚੀ ਸ਼ਬਦ ਚੋਂਕੀ ਸੰਸਥਾ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਗਿਆ ਸੀ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਨ੍ਹਾਂ ਸਮਾਮਗਾਂ ਵਿਚੋਂ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ, ਜਿਸ ਦੇ ਚਲਦਿਆਂ ਐਸਜੀਪੀਸੀ ਵੱਲੋਂ ਵੀ ਸੰਗਤ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਸਨ।
ਦੱਸ ਦਈਏ ਕਿ ਦਿੱਲੀ ਤੋਂ ਸੰਗਤ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ ਜਿੱਥੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸਾਡੇ 350 ਸਾਲਾ ਸ਼ਹੀਦੀ ਸਮਾਗਮ ਕਰਵਾਏ ਗਏ। ਗੁਰਦੁਆਰਾ ਸ਼ੀਸ਼ਗੰਜ ਸਾਹਿਬ ਜਿੱਥੇ ਗੁਰੂ ਸਾਹਿਬ ਦੇ ਸੀਸ ਦਾ ਸੰਸਕਾਰ ਕੀਤਾ ਗਿਆ ਸੀ ਉੱਥੇ ਸੰਗਤਾਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ ਜਿਸ ਦੇ ਚਲਦਿਆਂ ਸ਼੍ਰੀ ਅਨੰਦਪੁਰ ਸਾਹਿਬ ਇਲਾਕਾ ਪੂਰੀ ਤਰ੍ਹਾਂ ਗੁਰੂ ਰੰਗ ਵਿੱਚ ਰੰਗਿਆ ਰਿਹਾ। ਇਸ ਮੌਕੇ ਦੂਰ-ਨੇੜਿਓ ਵੱਡੀ ਗਿਣਤੀ ਸੰਗਤ ਪਹੁੰਚੀ ਹੋਈ ਸੀ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਆਲਾ ਅਧਿਕਾਰੀ ਵੀ ਮੌਜੂਦ ਰਹੇ।

