ਅੰਮ੍ਰਿਤਸਰ ’ਚ ਸਾਂਸਦ ਗੁਰਜੀਤ ਔਜਲਾ ਨੇ ਘੇਰੀ ਸਰਕਾਰ; ਜ਼ਿਲ੍ਹਾ ਪ੍ਰੀਸ਼ਦ ਚੋਣਾਂ ’ਚ ਸ਼ਰੇਆਮ ਧੱਕੇ ਦੇ ਲਾਏ ਇਲਜ਼ਾਮ

0
11

ਕਾਂਗਰਸ ਪਾਰਟੀ ਨੇ ਅਜਨਾਲਾ ਹਲਕੇ ਅੰਦਰ ਕਥਿਤ ਸਰਕਾਰੀ ਧੱਕੇਧਾਰੀ ਦੇ ਚਲਦਿਆਂ ਜ਼ਿਲ੍ਹਾ ਪ੍ਰੀਸਦ ਤੇ ਬਲਾਕ ਸੰਮਤੀ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ ਐ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਅੰਦਰ ਸਰਕਾਰ ਵੱਲੋਂ ਚੋਣਾਂ ਵਿਚ ਵੱਡੀਆਂ ਧਾਂਦਲੀਆਂ ਕੀਤੀਆਂ ਜਾ ਰਹੀਆਂ ਨੇ, ਜਿਸ ਦੇ ਚਲਦਿਆਂ ਇਨ੍ਹਾਂ ਹਲਕਿਆਂ ਦੇ ਆਗੂਆਂ ਨੇ ਚੋਣਾਂ ਤੋਂ ਦੂਰੀ ਬਣਾਉਣ ਦਾ ਐਲਾਨ ਕੀਤਾ ਐ।

ਇਸ ਮੌਕੇ ਮੌਜੂਦ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਲੋਕਤੰਤਰਕ ਪ੍ਰਕਿਰਿਆ ਨੂੰ ਆਪਣੇ ਹਿਸਾਬ ਨਾਲ ਵਰਤਣ ਦੀ ਕੋਸ਼ਿਸ਼ ਕਰ ਰਹੀ ਐ।  ਉਨ੍ਹਾਂ ਨੇ ਦੋਸ਼ ਲਗਾਇਆ ਕਿ ਰਾਜਾਸਾਂਸੀ ਤੋਂ ਕਾਂਗਰਸ ਦੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਿਰੁੱਧ ਜ਼ਬਰਦਸਤੀ ਅਤੇ ਬਿਨਾਂ ਕਿਸੇ ਠੋਸ ਅਧਾਰ ਦੇ ਝੂਠੀ ਐਫ਼ਆਈਆਰ ਦਰਜ ਕੀਤੀ ਗਈ। ਆਗੂਆਂ ਨੇ ਦਾਅਵਾ ਕੀਤਾ ਕਿ ਸਰਕਾਰ ਸੂਬੇ ਭਰ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਚੋਣ ‘ਚ ਹਰਾ ਕਰਨ ਲਈ ਪ੍ਰਸ਼ਾਸਨਕ ਮਸ਼ੀਨਰੀ ਦਾ ਗਲਤ ਵਰਤੋਂ ਕਰ ਰਹੀ ਹੈ।

ਆਗੂਆਂ ਨੇ ਕਿਹਾ ਕਿ  ਅਜਨਾਲਾ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਕਾਂਗਰਸ ਦੇ ਕਈ ਮਜ਼ਬੂਤ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਬੇਬੁਨਿਆਦ ਬੰਦਸ਼ਾਂ ਲਾ ਕੇ ਰੱਦ ਕੀਤੇ ਗਏ ਹਨ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕੀਤੀ ਜਾਵੇ ਅਤੇ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਯਕੀਨੀ ਬਣਾਉਣ ਲਈ ਸਖਤ ਹੁਕਮ ਜਾਰੀ ਕੀਤੇ ਜਾਣ।

LEAVE A REPLY

Please enter your comment!
Please enter your name here