ਮੋਗਾ ’ਚ ਤਾਏ ਵੱਲੋਂ ਭਤੀਜੇ ਦਾ ਗੋਲੀ ਮਾਰ ਕੇ ਕਤਲ; ਜ਼ਮੀਨੀ ਵਿਵਾਦ ਦੇ ਚਲਦਿਆਂ ਅੰਜ਼ਾਮ ਦਿੱਤੀ ਘਟਨਾ; ਪੁਲਿਸ ਨੇ ਕੇਸ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

0
12

 

ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਇਕ ਤਾਏ ਵੱਲੋਂ ਆਪਣੇ ਭਤੀਜੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਵਜ੍ਹਾ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਐ। ਜਾਣਕਾਰੀ ਮੁਤਾਬਕ ਪਿੰਡ ਮਾਛੀਕੇ ਦੇ ਰਹਿਣ ਵਾਲੇ ਨਵਦੀਪ ਸਿੰਘ ਦਾ ਆਪਣੇ ਤਾਏ ਬਹਾਦੁਰ ਸਿੰਘ ਨਾਲ ਲੰਮੇ ਸਮੇਂ ਤੋਂ ਜ਼ਮੀਨ ਨੂੰ ਲੈ ਕੇ ਵਿਵਾਦ ਵਿੱਚ ਚੱਲ ਰਿਹਾ ਸੀ, ਜਿਸ ਦੇ ਚਲਦਿਆਂ ਉਸ ਨੇ ਬੀਤੇ ਦਿਨ ਗੁੱਸੇ ਵਿਚ ਆ ਕੇ ਨਵਦੀਪ ਸਿੰਘ ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਅਨਵਰ ਅਲੀ ਨੇ ਕਿਹਾ ਕਿ ਸਾਨੂੰ  ਸੂਚਨਾ ਮਿਲੀ ਸੀ ਕਿ ਪਿੰਡ ਮਾਛੀਕੇ ਝਗੜਾ  ਖੇਤਾਂ ਦੇ ਵਿੱਚ ਝਗੜਾ ਹੋਇਆ ਹੈ ਜਿੱਥੇ ਕਿ ਤਾਇਆ ਭਤੀਜੇ ਦੀ ਆਪਸ ਵਿੱਚ ਲੜਾਈ ਹੋਈ ਹੈ। ਤਾਏ ਵੱਲੋਂ ਭਤੀਜੇ ਦੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਮਰਨ ਵਾਲਾ ਨਵਦੀਪ ਸਿੰਘ ਮਾਰਨ ਵਾਲਾ ਤਾਇਆ ਬਹਾਦਰ ਸਿੰਘ ਹੈ ਅਤੇ ਇਹ ਦੋਨੋਂ ਹੀ ਪਿੰਡ ਮਾਛੀਕੇ ਦੇ ਰਹਿਣ ਵਾਲੇ ਹਨ ਅਤੇ ਇਹਨਾਂ ਦਾ ਕਾਫੀ ਲੰਮੇ ਸਮੇਂ ਤੋਂ ਜਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਜੋ ਬਣਦੀ ਕਾਰਵਾਈ ਹੋਵੇਗੀ ਉਹ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here