ਜੰਡਿਆਲਾ ਪੁਲਿਸ ਹਿਰਾਸਤ ’ਚ ਨੌਜਵਾਨ ਦੀ ਮੌਤ; ਪਰਿਵਾਰ ਨੇ ਰੋਡ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ; ਪੁਲਿਸ ਪ੍ਰਸ਼ਾਸਨ ’ਤੇ ਲਾਏ ਗੰਭੀਰ ਇਲਜ਼ਾਮ

0
15

ਜੰਡਿਆਲਾ ਪੁਲਿਸ ਵੱਲੋਂ ਚਿੱਟੇ ਦੇ ਇਲਜ਼ਾਮ ਹੇਠ ਹਿਰਾਸਤ ਵਿਚ ਲਏ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਖਬਰ ਐ। ਮ੍ਰਿਤਕ ਦੀ ਪਛਾਣ 24 ਸਾਲਾ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਕਿਲਾ ਮੇਕਾ ਵਜੋਂ ਹੋਈ ਐ। ਇਸ ਘਟਨਾ ਦੇ ਰੋਸ ਵਜੋਂ ਪਰਿਵਾਰ ਨੇ ਅੰਮ੍ਰਿਤਸਰ-ਜਲੰਧਰ ਹਾਈਵੇ ਜਾਮ ਕਰ ਕੇ ਨਾਅਰੇਬਾਜ਼ੀ ਕੀਤੀ। ਪਰਿਵਾਰ ਦਾ ਇਲਜਾਮ ਐ ਕਿ ਪੁਲਿਸ ਨੇ ਉਨ੍ਹਾਂ ਦੇ ਪੁੱਤਰ ਨੂੰ ਚਿੱਟੇ ਦੇ ਝੂਠੇ ਦੋਸ਼ਾਂ ਤਹਿਤ ਹਿਰਾਸਤ ਵਿਚ ਲਿਆ ਸੀ, ਜਿਸ ਦੀ ਪੁਲਿਸ ਹਿਰਾਸਤ ਦੌਰਾਨ ਮੌਤ ਹੋ ਗਈ ਐ। ਪਰਿਵਾਰ ਦਾ ਇਲਜਾਮ ਐ ਕਿ ਨੌਜਵਾਨ ਦੀ ਮੌਤ ਪੁਲਿਸ ਦੇ ਤਸ਼ੱਦਦ ਕਾਰਨ ਹੋਈ ਐ, ਜਿਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਐ।

ਹਰਮਨ ਦੀ ਮਾਂ ਬਲਵਿੰਦਰ ਕੌਰ ਨੇ ਦੱਸਿਆ ਕਿ ਪੁਲਸ ਵਾਲੇ ਉਸਦੇ ਬੇਟੇ ਨੂੰ ਰਾਤ ਨੂੰ ਚੁੱਕ ਕੇ ਲੈ ਗਏ ਸਨ, ਕਿਉਂਕਿ ਪਿੰਡ ਵਿੱਚ ਕੋਈ ਲੜਾਈ-ਝਗੜਾ ਹੋਇਆ ਸੀ, ਪਰ ਉਸ ਨੇ ਪੁੱਤ ਨੂੰ ਪੁਲਸ ਲੈ ਗਈ ਹਾਲਾਂਕਿ ਹਰਮਨ ਕੋਲੋਂ ਕੋਈ ਗਲਤ ਚੀਜ਼ ਨਹੀਂ ਮਿਲੀ ਸੀ। ਮਾਂ ਨੇ ਦੱਸਿਆ ਕਿ ਰਾਤ ਕਰੀਬ 10 ਵਜੇ ਜਦੋਂ ਉਸਦੇ ਚਾਚੇ-ਤਾਏ ਥਾਣੇ ਆਏ ਸਨ, ਤਾਂ ਉਹ ਬਿਲਕੁਲ ਠੀਕ ਸੀ।

ਸਵੇਰੇ ਜਦੋਂ ਪਰਿਵਾਰ ਦੇ ਲੋਕ 6 ਵਜੇ ਨੌਜਵਾਨ ਲਈ ਚਾਹ-ਰੋਟੀ ਲੈ ਕੇ ਥਾਣੇ ਪਹੁੰਚੇ, ਤਾਂ ਪੁਲਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨੂੰ ਬੁਖਾਰ ਹੈ ਅਤੇ ਉਸਨੂੰ ਦਵਾਈ ਦਿਵਾਉਣ ਲਈ ਲੈ ਗਏ ਹਨ ਪਰ ਥੋੜ੍ਹੀ ਦੇਰ ਬਾਅਦ ਪਰਿਵਾਰ ਨੂੰ ਨੌਜਵਾਨ ਦੀ ਮੌਤ ਬਾਰੇ ਦੱਸਿਆ ਗਿਆ। ਮਾਂ ਬਲਵਿੰਦਰ ਕੌਰ ਨੇ ਰੋਂਦਿਆਂ ਹੋਇਆਂ ਦੋਸ਼ ਲਾਇਆ, “ਮੇਰੇ ਬੱਚੇ ਨੂੰ ਪੁਲਸ ਵਾਲਿਆਂ ਨੇ ਕੁੱਟ-ਕੁੱਟ ਮਾਰਿਆ”। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਸਦਾ ਬੇਟਾ ਕੋਈ ਨਸ਼ਾ ਵੀ ਨਹੀਂ ਕਰਦਾ ਸੀ।

ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਿੰਡ ਵਾਲੇ ਥਾਣੇ ਦੇ ਬਾਹਰ ਇਕੱਠੇ ਹੋ ਗਏ ਅਤੇ ਹਾਈਵੇਅ ਜਾਮ ਕਰ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਨੌਜਵਾਨ ਦੀ ਮੌਤ ਥਾਣੇ ਵਿੱਚ ਕੁੱਟਮਾਰ ਕਾਰਨ ਹੋਈ ਹੈ ਅਤੇ ਉਨ੍ਹਾਂ ਨੇ ਮੌਤ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਜਾਣਕਾਰੀ ਦੇਣ ਦੀ ਮੰਗ ਕੀਤੀ।  ਇਸ ਮਾਮਲੇ ਵਿੱਚ, ਜੰਡਿਆਲਾ ਦੇ ਡੀਐਸਪੀ ਰਵਿੰਦਰ ਸਿੰਘ ਨੇ ਕਿਹਾ ਕਿ ਨੌਜਵਾਨ ਨੂੰ ਨਸ਼ੇ ਦੇ ਮਾਮਲੇ ਵਿੱਚ ਚੁੱਕਿਆ ਗਿਆ ਸੀ ਪਰ ਉਸ ਦੀ ਅਚਾਨਕ ਮੌਤ ਹੋ ਗਈ ਐ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਐ, ਜਿਸ ਦੇ ਆਧਾਰ ਤੇ ਅਗਲੀ ਕਾਰਵਾਈ ਹੋਵੇਗੀ।

LEAVE A REPLY

Please enter your comment!
Please enter your name here